November 5, 2026, 6:13 pm
----------- Advertisement -----------
HomeNewsNational-Internationalਚੰਨੀ ਵੱਲੋਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵਜੋਂ ਮਨਾਉਣ...

ਚੰਨੀ ਵੱਲੋਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਉਣ ਦਾ ਕੀਤਾ ਐਲਾਨ

Published on

----------- Advertisement -----------

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਉਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਕੁਲਦੀਪ ਸਿੰਘ ਵੈਦ ਅਤੇ ਵੱਖ-ਵੱਖ ਉੱਘੀਆਂ ਸਖਸ਼ੀਅਤਾਂ ਦੇ ਨਾਲ ਮੁੱਖ ਮੰਤਰੀ ਰੱਥ ਯਾਤਰਾ ਮੌਕੇ ਨਤਮਸਤਕ ਹੋਏ।

ਇਸ ਮੌਕੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸ੍ਰੀ ਦੁਰਗਾ ਮਾਤਾ ਮੰਦਰ ਨੇੜੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਵੱਲੋਂ ਹਰ ਸਾਲ ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਇਆ ਜਾਵੇਗਾ।ਭਗਵਤ ਗੀਤਾ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਹ ਲਗਭਗ 25 ਸਾਲ ਪਹਿਲਾਂ ਕੌਂਸਲਰ ਬਣੇ ਸਨ ਤਾਂ ਇੱਕ ਨੇਕ ਰੂਹ ਨੇ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਲਈ ਪਵਿੱਤਰ ਭਗਵਦ ਗੀਤਾ ਦਾ ਇੱਕ ਸਲੋਕ ਹਰ ਰੋਜ਼ ਪੜ੍ਹਨ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਵਿੱਤਰ ਗੀਤਾ ਨੇ ਉਨ੍ਹਾਂ ਦੇ ਜੀਵਨ ਨੂੰ ਸੇਧ ਦਿੱਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਵੀ ਭਗਵਦ ਗੀਤਾ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਅਤੇ ਆਪਣੇ ਜੀਵਨ ਵਿੱਚ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਗੀਤਾ ਵਿੱਚ ਲਿਖੇ ਸ਼ਲੋਕਾਂ ਵਿੱਚੋਂ ਕੋਈ ਵਿਅਕਤੀ ਕਿਸੇ ਇੱਕ ਸ਼ਲੋਕ ਨੂੰ ਧਾਰਨ ਕਰ ਸਕਦਾ ਹੈ, ਤਾਂ ਇਹ ਜੀਵਨ ਵਿੱਚ ਸਫ਼ਲ ਹੋਣ ਲਈ ਕਾਫ਼ੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ 20 ਏਕੜ ਜ਼ਮੀਨ ‘ਤੇ ਸ੍ਰੀ ਭਗਵਦ ਗੀਤਾ ਅਤੇ ਰਾਮਾਇਣ ਖੋਜ ਕੇਂਦਰ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਗੀਤਾ ਪ੍ਰੇਰਨਾ ਦਾ ਸਭ ਤੋਂ ਵੱਡਾ ਸਰੋਤ ਹੈ ਜੋ ਸਾਨੂੰ ਸਾਡੇ ਜੀਵਨ ਦੀ ਬਿਹਤਰੀ ਵੱਲ ਸੇਧ ਦਿੰਦੀ ਹੈ। ਉਨ੍ਹਾਂ ਕਿਹਾ ਕਿ “ਰਾਮਾਇਣ, ਮਹਾਭਾਰਤ ਅਤੇ ਭਗਵਦ ਗੀਤਾ ਦੇ ਮਹਾਂਕਾਵਿ ਗ੍ਰੰਥਾਂ ਵਿੱਚ ਗਿਆਨ ਦੁਆਰਾ ਸਾਡੇ ਵਿਵੇਕ ਵਿੱਚ ਹੋਰ ਵਾਧਾ ਕਰਨ ਲਈ, ਪਟਿਆਲਾ ਵਿੱਚ ਇੱਕ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਵੱਲੋਂ 25ਵੀਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।


ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਦੇ ਪ੍ਰਬੰਧਕਾਂ ਨਾਲ ਆਪਣੀ ਸਾਂਝ ਨੂੰ ਯਾਦ ਕੀਤਾ। ਉਨ੍ਹਾਂ ਕਿਹਾ “ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਇਸ ਸਮਾਗਮ ਨਾਲ 1996 ਤੋਂ ਜੁੜਿਆ ਹੋਇਆ ਹਾਂ, ਜਦੋਂ ਮੈਂ ਨਗਰ ਕੌਂਸਲਰ ਸੀ।”ਉਨ੍ਹਾਂ ਕਿਹਾ ਕਿ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਕੱਢੀ ਜਾ ਰਹੀ ਇਸ ਰੱਥ ਯਾਤਰਾ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...