March 29, 2024, 9:07 pm
----------- Advertisement -----------
HomeNewsEducationਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ...

ਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

Published on

----------- Advertisement -----------

ਚੰਡੀਗੜ੍ਹ, 22 ਮਾਰਚ: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ।

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਦੇ ਤਨਖਾਹ ਸਕੇਲ ਲਾਗੂ ਕਰਨ ਲਈ 66 ਕਰੋੜ ਰੁਪਏ ਦਾ ਸਾਲਾਨਾ ਖਰਚ ਆਵੇਗਾ, ਜਦੋਂ ਕਿ ਗਡਵਾਸੂ ਵਿੱਚ ਟੀਚਿੰਗ ਫੈਕਲਟੀ ਲਈ ਇਹੀ ਸਹੂਲਤ ਦੇਣ ਲਈ ਸਾਲਾਨਾ 20 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਫਸਲ ਉਤਪਾਦਨ ਅਤੇ ਸਹਾਇਕ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਦੋਵਾਂ ਯੂਨੀਵਰਸਿਟੀਆਂ ਦੀ ਫੈਕਲਟੀ ਦੇ ਵਡੇਰੇ ਯੋਗਦਾਨ ਦੇ ਸਾਹਮਣੇ ਇਹ ਰਕਮ ਕੁਝ ਵੀ ਨਹੀਂ ਹੈ। ਇਸ ਲਈ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ. ਸਕੇਲ ਮੁਹੱਈਆ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ‘ਤੇ 53 ਕਰੋੜ ਰੁਪਏ ਦਾ ਖਰਚਾ ਆਵੇਗਾ, ਜਦਕਿ ਗਡਵਾਸੂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲਾਂ ਉਤੇ 10 ਕਰੋੜ ਰੁਪਏ ਸਾਲਾਨਾ ਦੀ ਅਦਾਇਗੀ ਕਰਨੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਕਿਸਾਨ ਸੜਕਾਂ ‘ਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਇਹ ਯੂਨੀਵਰਸਿਟੀਆਂ ਵਿਆਪਕ ਖੋਜ ਰਾਹੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਇਕ ਪਾਸੇ ਕਿਸਾਨਾਂ ਦੀ ਕਿਸਮਤ ਨੂੰ ਬਦਲਣ ਲਈ ਹੋਰ ਠੋਸ ਉਪਰਾਲੇ ਕਰੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

RCB vs KKR : ਹਰਸ਼ਿਤ ਰਾਣਾ ਨੇ ਆਰਸੀਬੀ ਨੂੰ ਦਿੱਤਾ ਪਹਿਲਾ ਝਟਕਾ, ਕਪਤਾਨ ਡੁਪਲੇਸਿਸ ਅੱਠ ਦੌੜਾਂ ਬਣਾ ਕੇ ਹੋਏ ਆਊਟ

ਅੱਜ ਆਈਪੀਐਲ 2024 ਦਾ 10ਵਾਂ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ...

ਫਾਜ਼ਿਲਕਾ ‘ਚ 60 ਕਰੋੜ ਦੀ ਹੈਰੋਇਨ ਬਰਾਮਦ: ਖੇਤ ‘ਚੋਂ ਮਿਲੇ 9 ਪੈਕਟ

ਬੀਐਸਐਫ ਨੇ ਫਾਜ਼ਿਲਕਾ ਵਿੱਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ...

2000 ਦੇ ਨੋਟਾਂ ਨੂੰ ਲੈ ਕੇ ਆਇਆ ਵੱਡਾ ਅਪਡੇਟ, 1 ਅਪ੍ਰੈਲ ਨੂੰ ਨਹੀਂ ਬਦਲੇ ਜਾਣਗੇ ਨੋਟ, ਇਹ ਹੈ ਕਾਰਨ

ਭਾਰਤੀ ਰਿਜ਼ਰਵ ਬੈਂਕ (RBI) ਨੇ 2000 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡਾ ਐਲਾਨ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਚੰਡੀਗੜ੍ਹ, 29 ਮਾਰਚ (ਬਲਜੀਤ ਮਰਵਾਹਾ): ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ...

ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼

ਚੰਡੀਗੜ੍ਹ, 29 ਮਾਰਚ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ...

ਇਨਕਮ ਟੈਕਸ ਵਿਭਾਗ ਨੇ ਇਸ ਬੈਂਕ ‘ਤੇ ਲਗਾਇਆ 564 ਕਰੋੜ ਦਾ ਜੁਰਮਾਨਾ, ਜਾਣੋ ਗਾਹਕਾਂ ‘ਤੇ ਕੀ ਪਵੇਗਾ ਅਸਰ?

ਆਮਦਨ ਕਰ ਵਿਭਾਗ ਨੇ ਬੈਂਕ ਆਫ ਇੰਡੀਆ 'ਤੇ 564.44 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ...

ਸ਼੍ਰੋਮਣੀ ਕਮੇਟੀ ਦਾ 12 ਅਰਬ 60 ਕਰੋੜ 97 ਲੱਖ 38 ਹਜਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2024 -25 ਦਾ ਸਾਲਾਨਾ ਬਜਟ ਤੇਜਾ...

‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ: CM ਕੇਜਰੀਵਾਲ ਦੀ ਪਤਨੀ ਨੇ ਜਾਰੀ ਕੀਤਾ Whatsapp ਨੰਬਰ

ਆਮ ਆਦਮੀ ਪਾਰਟੀ ਨੇ 'ਕੇਜਰੀਵਾਲ ਨੂੰ ਆਸ਼ੀਰਵਾਦ' ਮੁਹਿੰਮ ਸ਼ੁਰੂ ਕੀਤੀ ਹੈ। ਦਿੱਲੀ ਦੇ ਮੁੱਖ...

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਅੰਮ੍ਰਿਤਸਰ, 29 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ...