June 8, 2026, 4:40 pm
----------- Advertisement -----------
HomeNewsLatest News31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼: ਮੁੱਖ ਮੰਤਰੀ...

31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼: ਮੁੱਖ ਮੰਤਰੀ ਭਗਵੰਤ ਮਾਨ

Published on

----------- Advertisement -----------

ਪੰਜਾਬ ਦੇ ਹਰ ਪਰਿਵਾਰ ਨੂੰ ਅੱਜ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। “ਆਪ” ਸਰਕਾਰ ਵੱਲੋਂ ਅੱਜ ਇਸ ਨੂੰ ਰਸਮੀ ਤੌਰ ‘ਤੇ ਲਾਗੂ ਕਰ ਦਿੱਤਾ ਗਿਆ ਹੈ। ਇਨਾ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਇਕ ਹੋਰ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ 2021 ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਹੋਣਗੇ। ਭਾਵੇਂ ਕਿਸੇ ਦਾ 1 ਕਿੱਲੋਵਾਟ ਦਾ ਲੋਡ ਹੈ ਜਾਂ 10 ਕਿੱਲੋਵਾਟ ਦਾ ਲੋਡ ਹੈ। 31 ਦਸੰਬਰ 2021 ਤਕ ਸਾਰੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਜਾਣਗੇ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਇਹ ਅਫਵਾਹ ਫੈਲੀ ਸੀ ਕਿ ਅਸੀਂ 2 ਕਿਲੋਵਾਟ ਤੱਕ ਦੇ ਬਿੱਲ ਮੁਆਫ ਕਰ ਰਹੇ ਹਾਂ। ਅਜਿਹਾ ਨਹੀਂ ਹੈ, ਸਗੋਂ ਸਾਰੇ ਕਿਲੋਵਾਟ ਕੁਨੈਕਸ਼ਨਾਂ ਦੇ 31 ਦਸੰਬਰ ਤੋਂ ਪਹਿਲਾਂ ਦੇ ਲੋਕਾਂ ਦੇ ਸਾਰੇ ਬਕਾਇਆ ਬਿੱਲ ਮੁਆਫ਼ ਕੀਤੇ ਜਾਣਗੇ।
ਇਸ ਤੋਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 300 ਯੂਨਿਟ ਮੁਫਤ ਬਿਜਲੀ ਬਾਰੇ ਕਿਹਾ ਕਿ ਪਿਛਲੀ ਸਰਕਾਰ ਚੋਣਾਂ ਸਮੇਂ ਵਾਅਦੇ ਕਰਦੀ ਸੀ। ਜਿਸ ਨੂੰ ਪੂਰਾ ਕਰਨ ਵਿੱਚ ਪੂਰੇ 5 ਸਾਲ ਲੱਗ ਜਾਂਦੇ ਸਨ। ਪਰ ਸਾਡੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ। ਅੱਜ ਅਸੀਂ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਰੰਟੀ ਨੂੰ ਪੂਰਾ ਕਰਨ ਜਾ ਰਹੇ ਹਾਂ। ਅੱਜ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...