November 17, 2026, 5:54 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

Published on

----------- Advertisement -----------

ਚੰਡੀਗੜ੍ਹ : ਰਾਜਪੁਰਾ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜੋ ਆਗਾਮੀ ਦਿਨਾਂ ਵਿੱਚ ਮੁਕੰਮਲ ਕੀਤੇ ਜਾਣਗੇ। ਇੱਥੇ ਆਪਣੇ ਦਫ਼ਤਰ ਵਿਖੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਕਸਬੇ ਰਾਜਪੁਰਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਇਸ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਰਡ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿੱਚ 19.32 ਕਰੋੜ ਰੁਪਏ ਦੀ ਆਮਦਨ ਅਤੇ 7.19 ਕਰੋੜ ਰੁਪਏ ਦੇ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਰਾਜਪੁਰਾ ਸ਼ਹਿਰ ਦੇ ਸੁੰਦਰੀਕਰਨ ਲਈ ਬੋਰਡ ਨੇ ਰਾਜਪੁਰਾ ਟਾਊਨ ਵਿਖੇ ਸਟੇਡੀਅਮ (ਲਗਭਗ 7 ਏਕੜ ਰਕਬੇ ਵਾਲਾ) ਅਤੇ ਰਾਜਪੁਰਾ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਦੇ ਨੇੜੇ ਇਕ ਪਾਰਕ (ਲਗਭਗ 7 ਕਨਾਲ ਖੇਤਰ ਵਾਲਾ) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੈਪਸੂ ਟਾਊਨਸ਼ਿਪ ਵਿਕਾਸ ਬੋਰਡ ਦੀ ਕਾਰਜਕਾਰੀ ਕਮੇਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਸੀਨੀਅਰ ਅਧਿਕਾਰੀ ਵਿੱਤ ਕਮਿਸ਼ਨਰ ਮਾਲ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਗਣੇਸ਼ ਨਗਰ ਇਲਾਕੇ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝੁੱਗੀ-ਝੌਂਪੜੀਆਂ ਵਾਲੇ ਖੇਤਰਾਂ ਦੀ ਭਲਾਈ ਲਈ ਪੁਰਾਣੀ ਮਿਰਚ ਮੰਡੀ ਵਿੱਚ 585 ਵਰਗ ਗਜ਼ ਖੇਤਰ ਵਿੱਚ ਧਰਮਸ਼ਾਲਾ ਦੇ ਨਿਰਮਾਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਪੁਰਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਸਮੇਂ-ਸਮੇਂ ‘ਤੇ ਇਨ੍ਹਾਂ ਕੰਮਾਂ ਦੀ ਗੁਣਵੱਤਾ ਦੀ ਜਾਂਚ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਵਿਧਾਇਕ ਤੇ ਬੋਰਡ ਦੀ ਵਾਈਸ ਚੇਅਰਪਰਸਨ ਨੀਨਾ ਮਿੱਤਲ ਤੇ ਹੋਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...