ਪੰਜਾਬ ਦੇ ਮੁੱਖ ਮੰਤਰੀ ਭਗਵੰਤ ਅੱਜ ਅੰਮ੍ਰਿਤਸਰ ਪਹੁੰਚਣਗੇ। ਸਰਕਾਰੀ ਮੈਡੀਕਲ ਕਾਲਜ ਦੇ 100 ਸਾਲ ਪੂਰੇ ਹੋਣ ‘ਤੇ ਆਯੋਜਿਤ ਪ੍ਰੋਗਰਾਮ ‘ਚ ਸੀ.ਐਮ ਮਾਨ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਬਾਅਦ ਦੁਪਹਿਰ ਕਰੀਬ 3 ਵਜੇ ਸ਼ੁਰੂ ਹੋਵੇਗਾ, ਜਿੱਥੇ ਸੀਐਮ ਮਾਨ ਮੈਡੀਕਲ ਕਾਲਜ ਨਾਲ ਸਬੰਧਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਸੀਐਮ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਜਵਾਨਾਂ ਲਈ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਰ ਥਾਂ ‘ਤੇ ਪੁਲਿਸ ਤਾਇਨਾਤ ਹੈ ਅਤੇ ਸਾਰੇ ਥਾਣਿਆਂ ਨੂੰ ਅਲਰਟ ‘ਤੇ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਬਦਲਵਾਂ ਰਸਤਾ ਤਿਆਰ ਕੀਤਾ ਗਿਆ ਹੈ।
----------- Advertisement -----------
CM ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ; ਮੈਡੀਕਲ ਕਾਲਜ ‘ਚ ਆਯੋਜਿਤ ਪ੍ਰੋਗਰਾਮ ‘ਚ ਕਰਨਗੇ ਸ਼ਿਰਕਤ
Published on
----------- Advertisement -----------
----------- Advertisement -----------












