June 5, 2026, 5:56 pm
----------- Advertisement -----------
HomeNewsBreaking NewsCM ਭਗਵੰਤ ਮਾਨ ਪਹੁੰਚੇ ਸੰਗਰੂਰ, ਵੰਡੇ ਨਿਯੁਕਤੀ ਪੱਤਰ

CM ਭਗਵੰਤ ਮਾਨ ਪਹੁੰਚੇ ਸੰਗਰੂਰ, ਵੰਡੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੀ ਲੱਡਾ ਕੋਠੀ ਵਿੱਚ ਰੱਖੇ ਪ੍ਰੋਗਰਾਮ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਮਿਸ਼ਨ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸ਼ੁਰੂਆਤ ਵਿੱਚ ਮੌਜੂਦਾ ਉਮੀਦਵਾਰਾਂ ਨੇ ਉਨ੍ਹਾਂ ਨੂੰ ਨੌਕਰੀ ਦੇਣ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਰੂਰ ਦੀ ਇੱਕ ਲੜਕੀ ਨੇ ਵੀ ਗੱਲ ਕੀਤੀ, ਜਿਸ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਵਾਲੀ ਸੀ, ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਸੇਵਾ ਕਰੇਗੀ।

ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਅਤੇ ਲਗਨ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ। ਸੀਐਮ ਨੇ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੋਵੇਗਾ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਜੇਕਰ ਅਜਿਹੀਆਂ ਨੌਕਰੀਆਂ ਪਹਿਲਾਂ ਪੈਦਾ ਕੀਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਦੇ ਨੌਜਵਾਨ ਇੱਥੇ ਹੀ ਰੁਕੇ ਹੁੰਦੇ, ਵਿਦੇਸ਼ਾਂ ਵਿੱਚ ਨਾ ਜਾਂਦੇ। 

ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਦਿੱਤੇ ਗਏ ਨਿਯੁਕਤੀ ਪੱਤਰਾਂ ਵਿੱਚ 1705 ਨੌਜਵਾਨ ਗ੍ਰਹਿ ਵਿਭਾਗ, 205 ਸਮਾਜਿਕ ਨਿਆਂ, 421 ਸਥਾਨਕ ਪ੍ਰਸ਼ਾਸਨ, 39 ਮਾਲ ਅਤੇ 60 ਆਬਕਾਰੀ ਵਿਭਾਗ ਵਿੱਚ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਪਿੰਡ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ। 

ਇਸਤੋਂ ਇਲਵਾ ਸੀਐਮ ਮਾਨ ਨੇ ਕਿਹਾ ਕਿ ਸੂਬਾ ਰੰਗਲਾ ਪੰਜਾਬ ਬਣਦਾ ਜਾ ਰਿਹਾ ਹੈ। ਅਸੀਂ ਮਿਲ ਕੇ ਇਸ ਨੂੰ ਰੰਗਲਾ ਪੰਜਾਬ ਬਣਾਵਾਂਗੇ। ਅੱਜ ਤੋਂ ਕਈ ਸਾਲਾਂ ਬਾਅਦ ਜਦੋਂ ਇਹ ਸਵਾਲ ਉੱਠੇਗਾ ਕਿ ਪੰਜਾਬ ਫਿਰ ਰੰਗਲਾ ਕਦੋਂ ਬਣੇਗਾ, ਉਸ ਵਿੱਚ ਤੁਹਾਡੇ ਸਾਰੇ ਨੌਜਵਾਨਾਂ ਦੇ ਨਾਮ ਵੀ ਲਿਖੇ ਜਾਣਗੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਜੋ ਨੌਕਰੀਆਂ ਮਿਲ ਰਹੀਆਂ ਹਨ, ਉਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ। ਪੰਜਾਬ ਵਿੱਚ ਔਰਤਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਅੱਜ ਪੰਜਾਬ ਵਿੱਚ 10 ਮਹਿਲਾ ਡੀ.ਸੀ. ਇੰਨਾ ਹੀ ਨਹੀਂ 6 ਐਸਐਸਪੀਜ਼ ਵੀ ਔਰਤਾਂ ਹਨ ਅਤੇ ਉਹ ਸੂਬੇ ਦੀ ਤਰੱਕੀ ਵਿੱਚ ਵਧੀਆ ਯੋਗਦਾਨ ਪਾ ਰਹੀਆਂ ਹਨ।ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ 2487 ਹੋਰ ਸਰਕਾਰੀ ਨੌਕਰੀਆਂ ਦਾ ਵਾਅਦਾ ਕਰਦੇ ਹੋਏ ਨਿਯੁਕਤੀ ਪੱਤਰ ਸੌਂਪੇ ਗਏ। ਸੀਐਮ ਮਾਨ ਨੇ ਕੱਲ੍ਹ ਬਜਟ ‘ਤੇ ਬਹਿਸ ਦੌਰਾਨ ਇਨ੍ਹਾਂ ਨੌਕਰੀਆਂ ਦਾ ਜ਼ਿਕਰ ਵੀ ਕੀਤਾ ਸੀ। ਵੱਡੀ ਗਿਣਤੀ ਵਿੱਚ ਪੁਲਿਸ ਕਾਂਸਟੇਬਲਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ।

ਦੱਸ ਦਈਏ ਕਿ ਬਜਟ ਸੈਸ਼ਨ ਦੌਰਾਨ ਸਦਨ ਵਿੱਚ ਵਿਰੋਧੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ 40,437 ਸਰਕਾਰੀ ਨੌਕਰੀਆਂ ਦੇ ਵੇਰਵੇ ਮੰਗੇ ਸਨ। ਸਦਨ ਵਿੱਚ ਵਿਰੋਧੀਆਂ ਨੂੰ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਉਹ ਆਪਣੇ ਨਾਲ ਪੂਰਾ ਰਿਕਾਰਡ ਲੈ ਕੇ ਆਏ ਹਨ ਅਤੇ ਉਹ ਵੀਰਵਾਰ ਨੂੰ 2487 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...