September 5, 2026, 5:43 pm
----------- Advertisement -----------
HomeNewsBreaking NewsCM ਭਗਵੰਤ ਮਾਨ ਅੱਜ ਜਲੰਧਰ ਆਉਣਗੇ: ਦੋਆਬਾ ਤੇ ਮਾਝਾ ਖੇਤਰ ਦੇ ਆਗੂਆਂ...

CM ਭਗਵੰਤ ਮਾਨ ਅੱਜ ਜਲੰਧਰ ਆਉਣਗੇ: ਦੋਆਬਾ ਤੇ ਮਾਝਾ ਖੇਤਰ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ

Published on

----------- Advertisement -----------

ਜਲੰਧਰ, 24 ਜੁਲਾਈ 2024 – ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਉਹ ਅੱਜ ਅਤੇ ਭਲਕੇ ਜਲੰਧਰ ਵਿੱਚ ਰਹਿਣਗੇ। ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ।

ਇਹ ਜਾਣਕਾਰੀ ਸੀਐਮ ਮਾਨ ਦੀ ਟੀਮ ਨੇ ਦਿੱਤੀ ਹੈ। ਦੱਸ ਦਈਏ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸੀਐੱਮ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਹਫ਼ਤੇ ਦੋ ਦਿਨ ਜਲੰਧਰ ਵਿੱਚ ਬੈਠਣਗੇ। ਅਜਿਹੇ ‘ਚ ਉਹ ਮਾਝਾ ਅਤੇ ਦੁਆਬੇ ਦੇ ਆਗੂਆਂ ਨਾਲ ਮੀਟਿੰਗ ਕਰ ਸਕਣਗੇ। ਇਸ ਦੇ ਲਈ ਸੀਐਮ ਮਾਨ ਨੇ ਜਲੰਧਰ ‘ਚ ਕਿਰਾਏ ‘ਤੇ ਮਕਾਨ ਵੀ ਲਿਆ ਹੈ।

ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਹੋਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ਚੁੱਕੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਡੇ ਫਰਕ ਨਾਲ ਜੇਤੂ ਰਹੇ।

ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸ਼ੀਤਲ ਅੰਗੁਰਾਲ ਨੂੰ ਕਰੀਬ ਸਾਢੇ 37 ਹਜ਼ਾਰ ਵੋਟਾਂ ਨਾਲ ਹਰਾਇਆ। ਅਜਿਹੇ ‘ਚ ਪੱਛਮੀ ਵਿਧਾਨ ਸਭਾ ਹਲਕੇ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...