ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਬਰਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪਹੁੰਚਣਗੇ। ਇਸ ਦੇ ਲਈ ਸਥਾਨਕ ਪੁਲਿਸ-ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੀਐਮ ਮਾਨ ਨੇ ਬੀਤੀ 30 ਜੁਲਾਈ ਨੂੰ ਪ੍ਰੈਸ ਕਾਨਫਰੰਸ ਕਰਕੇ ਸੁਨਾਮ ਜਾਣ ਦੀ ਜਾਣਕਾਰੀ ਦਿੱਤੀ ਸੀ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ ਹੈ। ਸ਼ਹੀਦ ਊਧਮ ਸਿੰਘ ਦੇ 83ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦੇ ਕੇ ਇਮਾਨਦਾਰ ਅਤੇ ਪਾਰਦਰਸ਼ੀ ਸਿਸਟਮ ਬਣਾਉਣਾ ਹੈ। ਓਨਾ ਕਿਹਾ ਸੀ ਕਿ ਸੂਬੇ ਦਾ ਇਕ-ਇਕ ਪੈਸਾ ਬਚਾ ਕੇ ਲੋਕ ਭਲਾਈ ਦੇ ਕੰਮਾਂ ‘ਤੇ ਖਰਚ ਕੀਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸੋਮਵਾਰ ਯਾਨੀ ਕਿ ਅੱਜ 31 ਜੁਲਾਈ ਨੂੰ ਸੰਗਰੂਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।
----------- Advertisement -----------
CM ਭਗਵੰਤ ਮਾਨ ਅੱਜ ਜਾਣਗੇ ਸੁਨਾਮ, ਪੁਲਿਸ-ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ
Published on
----------- Advertisement -----------
----------- Advertisement -----------












