September 10, 2026, 10:50 pm
----------- Advertisement -----------
HomeNewsHealthCM ਦੀ ਯੋਗਸ਼ਾਲਾ ਹੋਈ ਵਰਦਾਨ ਸਾਬਤ; ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲੈ...

CM ਦੀ ਯੋਗਸ਼ਾਲਾ ਹੋਈ ਵਰਦਾਨ ਸਾਬਤ; ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲੈ ਰਹੇ ਹਨ ਲਾਹਾ- DC ਡਾ. ਸੇਨੂ ਦੁੱਗਲ

Published on

----------- Advertisement -----------

ਫਾਜ਼ਿਲਕਾ: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ 135 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀ ਵੀ ਭਰਭੂਰ ਲਾਹਾ ਲੈ ਰਹੇ ਹਨ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ।
ਡਿਪਟੀ ਕਮਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਸ਼ਹਿਰ ਤੋਂ ਇਲਾਵਾ ਅਬੋਹਰ, ਜਲਾਲਾਬਾਦ, ਅਰਨੀਵਾਲਾ ਅਤੇ ਖੂਈਆਂ ਸਰਵਰ ਵਿੱਚ ਇਹ ਯੋਗਸ਼ਾਲਾ ਲੱਗ ਰਹੀਆਂ ਹਨ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਯੋਗ ਸਿੱਖਣਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨਾਂ ਦੇ ਮੁਹੱਲੇ ਵਿੱਚ ਹੀ ਯੋਗਾ ਟ੍ਰੇਨਰ ਉਪਲਬਧ ਕਰਵਾ ਸਕਦੀ ਹੈ। ਉਹਨਾਂ ਦੱਸਿਆ ਕਿ ਸਵੇਰੇ ਅਤੇ ਸ਼ਾਮ ਵੱਖ-ਵੱਖ ਸੈਸ਼ਨਾਂ ਵਿੱਚ ਵੱਖ-ਵੱਖ ਮੁਹੱਲਿਆਂ, ਪਾਰਕਾਂ ਆਦਿ ਵਿਖੇ ਇਹ ਯੋਗਸ਼ਾਲਾ ਲੱਗ ਰਹੀ ਹੈ ਅਤੇ ਲੋਕ ਉਤਸਾਹ ਨਾਲ ਇਸ ਵਿੱਚ ਭਾਗ ਲੈ ਰਹੇ ਹਨ।
ਫਾਜ਼ਿਲਕਾ ਆਦਰਸ਼ ਨਗਰ ਦੀ ਨਿਵਾਸੀ ਵੰਦਨਾ ਵਸ਼ਿਸ਼ਟ ਤੇ ਸੁਮਨ ਰਾਣੀ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਹ ਕਈ ਮਹੀਨਿਆਂ ਤੋਂ ਯੋਗਸ਼ਾਲਾ ਜਾ ਰਹੇ ਹਨ ਤੇ ਯੋਗਾ ਕਰਨਾ ਨਾਲ ਉਨ੍ਹਾਂ ਦਾ ਨਾ ਕੇਵਲ ਸਰਵਾਈਕਲ ਦਾ ਦਰਦ ਠੀਕ ਹੋਇਆ ਹੈ ਬਲਕਿ ਉਨ੍ਹਾਂ ਹੋਰ ਵੀ ਅਨੇਕਾਂ ਸਰੀਰਕ ਬਿਮਾਰੀਆਂ ਤੋਂ ਨਿਜ਼ਾਤ ਪਾਈ ਹੈ।
ਇਸੇ ਤਰ੍ਹਾਂ ਫਾਜ਼ਿਲਕਾ ਦੇ ਭਗਵਾਨ ਪਰਸ਼ੂਰਾਮ ਨਗਰ ਦੇ ਬਰਖਾ ਗੁਪਤਾ ਨੇ ਕਿਹਾ ਕਿ ਯੋਗ ਕਰਨ ਨਾਲ ਉਸ ਦਾ ਸਰਵਾਈਕਲ ਦਾ ਦਰਦ ਤਾਠੀਕ ਹੋਇਆ ਹੈ ਨਾਲ ਹੀ ਉਸ ਨੇ ਹਾਈ ਬਲੱਡ ਪ੍ਰੈਸ਼ਰ ਤੋਂ ਵੀ ਨਿਜ਼ਾਤ ਪਾਈ ਹੈ ਤੇ ਯੋਗ ਕਰਨ ਨਾਲ ਉਸਦਾ 4 ਕਿੱਲੋ ਭਾਰ ਵੀ ਘਟਿਆ ਹੈ। ਫਾਜ਼ਿਲਕਾ ਦੇ ਜੋਰਾ ਸਿੰਘ ਮਾਨ ਨਗਰ ਸਲੇਮ ਸ਼ਾਹ ਰੋਡ ਦੇ ਨਿਵਾਸੀ ਸੋਨੀਆ ਗਿਰਧਰ ਨੇ ਦੱਸਿਆ ਕਿ ਪਿਛਲੇ ਮਹੀਨੇ ਤੋਂ ਉਹ ਯੋਗ ਦੀਆਂ ਕਲਾਸ ਲਗਾ ਰਿਹਾ ਹੈ ਤੇ ਯੋਗ ਕਰਨ ਨਾਲ ਉਸ ਦੇ ਪਿਛਲੇ ਕਈ ਸਾਲਾਂ ਦੇ ਪੁਰਾਣੇ ਪਿੱਠ ਦਾ ਦਰਦ ਠੀਕ ਹੋ ਗਿਆ ਹੈ। ਇਸ ਤੋਂ ਇਲਾਵਾ ਕੈਲਾਸ਼ ਨਗਰ ਫਾਜ਼ਿਲਕਾ ਦੀ ਨਿਵਾਸੀ ਰਮਤਾ ਰਾਣੀ ਨੇ ਦੱਸਿਆ ਕਿ ਯੋਗ ਕਰਨ ਨਾਲ ਉਹ ਸਰੀਰਕ ਪੱਖੋਂ ਤੰਦਰੁਸਤ ਹੋਈ ਹੈ ਤੇ ਸਰਵਾਈਕਲ ਸਮੇਤ ਅਨੇਕਾਂ ਹੀ ਬਿਮਾਰੀਆਂ ਤੋਂ ਉਸਨੇ ਨਿਜ਼ਾਤ ਪਾਈ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪਲਾਈ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਰਵਜਨਿਕ ਸਥਾਨਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...