October 10, 2026, 3:46 am
----------- Advertisement -----------
HomeNewsLatest Newsਮੁੱਖ ਮੰਤਰੀ ਨੇ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਤੌਰ 'ਤੇ ਤਿਆਰ...

ਮੁੱਖ ਮੰਤਰੀ ਨੇ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

Published on

----------- Advertisement -----------

ਧੂਰੀ (ਸੰਗਰੂਰ), 14 ਅਗਸਤ (ਬਲਜੀਤ ਮਰਵਾਹਾ) : ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਸ ਨਾਲ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ। ਇਸ ਵੈਨ ਨੂੰ ਰਵਾਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਵੈਨ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਮੁਹੱਈਆ ਕਰਵਾਈ ਗਈ ਹੈ ਜਿਸ ਦਾ ਸੰਚਾਲਨ ਸਿਹਤ ਵਿਭਾਗ ਦਾ ਸਟਾਫ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨ ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਹੈ ਜੋ ਲੋਕਾਂ ਨੂੰ ਘਰ-ਘਰ ਜਾ ਕੇ ਅਤਿ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਪੀ., ਈ.ਸੀ.ਜੀ., ਐਚ.ਆਈ.ਵੀ. ਤੇ ਹੋਰ ਟੈਸਟ ਇਸ ਮੋਬਾਈਲ ਵੈਨ ਵਿਚ ਸੌਖਿਆ ਹੀ ਹੋ ਜਾਇਆ ਕਰਨਗੇ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਜਾਂਚ ਤੇ ਇਲਾਜ ਦੀ ਸਹੂਲਤ ਵੀ ਮਿਲੇਗੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨਿਵੇਕਲਾ ਪ੍ਰੋਗਰਾਮ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਬਹੁਤ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖੇਤਰ ਵਿਚ ਕਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਮੋਬਾਈਲ ਵੈਨਾਂ ਲੋਕਾਂ ਨੂੰ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਅਜਿਹੇ ਲੀਹੋਂ ਹਟਵੇਂ ਵਿਚਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਕਾਰਨ ਲੋਕਾਂ ਵਿਚ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਸਿਹਤ ਸਬੰਧੀ ਸਮੱਸਿਆਵਾਂ ਨੂੰ ਅਣਗੌਲਿਆ ਕਰਨ ਦਾ ਰੁਝਾਨ ਆਮ ਹੀ ਪਾਇਆ ਜਾਂਦਾ ਹੈ ਜਿਸ ਨਾਲ ਸਥਿਤੀ ਖਰਾਬ ਹੋ ਜਾਂਦੀ ਹੈ। ਅਜਿਹੇ ਉਪਰਾਲਿਆਂ ਰਾਹੀਂ ਪੇਂਡੂ ਲੋਕਾਂ ਦੀ ਸਿਹਤ ਸੰਭਾਲ ਕਰਨ ਉਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਸਮੇਂ ਦੀ ਲੋੜ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਧੂਰੀ ਹਲਕੇ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਧਾਇਕ ਚੁਣ ਕੇ ਨਾ ਸਿਰਫ ਹਲਕੇ ਦੀ ਨੁਮਾਇੰਦਗੀ ਕਰਨ ਸਗੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਮੁੜ ਕਿਹਾ ਕਿ ਧੂਰੀ ਨੂੰ ਸੂਬੇ ਦੇ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਅਤਿ ਆਧੁਨਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਇਸ ਹਲਕੇ ਤੋਂ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਖਾਸ ਕਰਕੇ ਧੂਰੀ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੱਕ ਧੂਰੀ ਹਲਕੇ ਦੇ ਸਾਰੇ ਖਾਲੇ ਤੇ ਕੱਸੀਆਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...