June 6, 2026, 2:48 am
----------- Advertisement -----------
HomeNewsLatest Newsਚੰਨੀ ਨੇ ਸੂਬੇ ਦੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ...

ਚੰਨੀ ਨੇ ਸੂਬੇ ਦੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ

Published on

----------- Advertisement -----------
  • ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ
  • ‘ਗਊਧਨ’ ਦੀ ਸੁਚੱਜੀ ਸੰਭਾਲ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 6 ਜਨਵਰੀ 2022 – ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ ‘ਗਊਧਨ’ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨ੍ਹਾਂ ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਇਸ ਮੌਕੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬਿਹਤਰ ਢੰਗ ਨਾਲ ‘ਗਊਧਨ’ ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਜਿਨ੍ਹਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਇਸ ਗੱਲ ਨੂੰ ਦੁਹਰਾਉਂਦਿਆਂ ਕਿ ਗਊਸ਼ਾਲਾਵਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗਊਸ਼ਾਲਾਵਾਂ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਿਆ ਜਾਣਾ ਚਾਹੀਦਾ ਹੈ। ਚੰਨੀ ਨੇ ਕਿਹਾ, “ਸੜਕਾਂ ‘ਤੇ ਕੋਈ ਵੀ ਅਵਾਰਾ ਗਊ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਗਊਧਨ ਸੜਕਾਂ ‘ਤੇ ਹੈ ਤਾਂ ਉਸ ਨੂੰ ਗਊਸ਼ਾਲਾਵਾਂ ਦੀ ਦੇਖ-ਰੇਖ ਹੇਠ ਲਿਆਂਦਾ ਜਾਵੇ।” ਉਹਨਾਂ ਅੱਗੇ ਕਿਹਾ ਕਿ ਇਸ ਨਾਲ ਹਾਦਸਿਆਂ ਦੀ ਗਿਣਤੀ ਵੀ ਘਟੇਗੀ।
ਉਨ੍ਹਾਂ ਨੇ ‘ਗਊਮਾਤਾ’ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਾਲ-ਨਾਲ ਵੱਖ-ਵੱਖ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਗਊ ਸੇਵਾ ਪੂਜਾ ਦਾ ਇਕ ਉਤਮ ਰੂਪ ਹੈ ਅਤੇ ਉਨ੍ਹਾਂ ਨੇ ਗਊਧਨ ਦੀ ਸੁਚੱਜੀ ਦੇਖ-ਭਾਲ ਲਈ ਵੱਖ-ਵੱਖ ਗਊਸ਼ਾਲਾ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਗਊਸ਼ਾਲਾਵਾਂ ਵਿੱਚ ਸੋਲਰ ਪੈਨਲਾਂ ਦੀ ਵਰਤੋਂ ਕਰਨ ਦੀ ਵੀ ਵਕਾਲਤ ਕੀਤੀ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਿਰਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੀ ਗਊਸ਼ਾਲਾਵਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਚਿੰਤਾ ਪ੍ਰਗਟਾਈ ਹੈ ਅਤੇ ਉਹਨਾਂ ਨੇ ‘ਗਊਧਨ’ ਲਈ ਅਥਾਹ ਸਤਿਕਾਰ ਦਿਖਾਇਆ ਹੈ।

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਹੁਣ ਤੱਕ 150 ‘ਗਊ ਭਲਾਈ’ ਕੈਂਪ ਲਗਾਏ ਜਾ ਚੁੱਕੇ ਹਨ ਤਾਂ ਜੋ ਗਊਮਾਤਾ ਦੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...