July 22, 2024, 3:48 am
----------- Advertisement -----------
HomeNewsLatest Newsਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ

Published on

----------- Advertisement -----------

ਫਰੀਦਕੋਟ 2 ਜੁਲਾਈ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਹਰ ਵਿਭਾਗ ਨਾਲ ਸਬੰਧਤ ਕੰਮ ਲੈ ਕੇ ਆਉਣ ਵਾਲੇ ਪ੍ਰਾਰਥੀਆਂ ਦੀ ਤੁਰੰਤ ਸਹਾਇਤਾ ਲਈ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਖੋਲ੍ਹ ਦਿੱਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਪ੍ਰਾਰਥੀ ਨੂੰ ਕਿਸੇ ਮਹਿਕਮੇ, ਕੰਮ, ਸ਼ਿਕਾਇਤ ਅਤੇ ਸ਼ਿਕਾਇਤ ਤੇ ਕੀਤੀ ਜਾ ਰਹੀ ਕਾਰਵਾਈ ਸਬੰਧੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਲੋਕਾਂ ਦੀ ਇਸ ਕੰਪਲੈਕਸ ਵਿਖੇ ਸਥਾਪਿਤ ਸਾਰੇ ਦਫਤਰਾਂ ਵਿੱਚ ਹਰ ਕਿਸਮ ਦੀ ਖੱਜਲ ਖੁਆਰੀ ਤੋਂ ਨਿਜ਼ਾਤ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਹੈ ਕਿ ਦਫਤਰਾਂ ਵਿੱਚ ਦੂਰ ਦੁਰਾਡੇ ਇਲਾਕਿਆਂ ਅਤੇ ਖਾਸਕਰ ਪਿੰਡਾਂ ਚੋਂ ਆਉਣ ਵਾਲੇ ਲੋਕ ਪ੍ਰਸਾਸ਼ਨਿਕ ਕੰਮਾਂ ਅਤੇ ਦਫਤਰਾਂ ਦੇ ਪਤੇ ਸਬੰਧੀ ਅਣਜਾਣ ਹੁੰਦੇ ਹਨ। ਇਸ ਵਜ੍ਹਾਂ ਕਰਕੇ ਪ੍ਰਰਾਥੀਆਂ ਦਾ ਜਿਆਦਾਤਰ ਸਮਾਂ ਬਿਨਾਂ ਕਿਸੇ ਉਸਾਰੂ ਕੰਮ ਦੇ ਜਾਇਆ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਸਮੱਸਿਆ ਨੂੰ ਤੁੰਰਤ ਪ੍ਰਭਾਵ ਨਾਲ ਦੂਰ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤਹਿਤ ਬੁੱਧਵਾਰ ਤੋਂ ਰੋਜ਼ ਸਵੇਰੇ 9 ਤੋਂ 5 ਵਜੇ ਤੱਕ ਸਰਕਾਰੀ ਮੁਲਾਜ਼ਮ ਇਸ ਸਰਕਾਰੀ ਕੇਂਦਰ ਵਿਖੇ ਮੌਜੂਦ ਰਹਿਣਗੇ। ਇਹ ਮੁਲਾਜ਼ਮ ਇਸ ਗੱਲ ਨੂੰ ਸੁਨਿਸ਼ਚਿਤ ਕਰਨਗੇ ਕਿ ਹਰ ਕਿਸਮ ਦੀ ਦਰਖਾਸਤ ਲੈ ਕੇ ਆਉਣ ਵਾਲੇ ਲੋਕਾਂ ਦੀ ਬਿਨਾਂ ਖੱਜਲ ਖੁਆਰੀ ਦੇ ਕੰਮ ਨੇਪਰੇ ਚੜ੍ਹ ਸਕੇ।
ਇਸ ਉਪਰਾਲੇ ਦੀ ਪੂਰਤੀ ਲਈ ਸੀਨੀਅਰ ਸਹਾਇਕ ਹਰੀਸ਼ ਚੰਦਰ (95019-01180), ਜਗਦੀਪ ਸਿੰਘ ਸੀਨੀਅਰ ਸਹਾਇਕ (96460-13400) ਅਤੇ ਸ੍ਰੀਮਤੀ ਕਮਲਜੀਤ ਕੌਰ ਸਟੈਨੋ ( 94171-07815) ਨੂੰ ਇਸ ਸੁਵਿਧਾ ਕੇਂਦਰ ਵਿਖੇ ਤਾਇਨਾਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...