August 12, 2026, 6:23 pm
----------- Advertisement -----------
HomeNewsLatest Newsਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਮੋਹਾਲੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ...

ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਮੋਹਾਲੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5ਡੀ ਬੁੱਤ ਲਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 10 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਮੰਤਰੀ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ ਆਖਿਆ ਕਿ ਇਹ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਬੁੱਤ ਰਾਹੀਂ ਸੂਬਾ ਸਰਕਾਰ ਵੱਲੋਂ ਇਸ ਧਰਤੀ ਦੇ ਮਹਾਨ ਸਪੂਤ ਨੂੰ ਢੁਕਵੀਂ ਸ਼ਰਧਾਂਜਲੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਹਵਾਈ ਅੱਡੇ ਤੋਂ ਦੇਸ਼ ਤੇ ਵਿਦੇਸ਼ਾਂ ਵਿੱਚ ਸਫ਼ਰ ਕਰਦੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਹੀਦ ਦੀ ਮਹਾਨ ਵਿਰਾਸਤ ਬਾਰੇ ਜਾਗਰੂਕ ਕਰਨ ਵਿੱਚ ਇਹ ਬੁੱਤ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ-ਨਾਲ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਸੂਬਿਆਂ ਦੇ ਯਾਤਰੀਆਂ ਨੂੰ ਵੀ ਇਸ ਨੌਜਵਾਨ ਕੌਮੀ ਨਾਇਕ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮਾਜਿਕ ਬਰਾਬਰੀ, ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੇ ਹਾਮੀ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦਾ ਸੁਪਨਾ ਸਮਾਜ ਨੂੰ ਭ੍ਰਿਸ਼ਟਾਚਾਰ ਤੇ ਬੇਇਨਸਾਫ਼ੀ ਤੋਂ ਮੁਕਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਅਜਿਹੀ ਵਿਚਾਰਧਾਰਾ ਨਾਲ ਹੀ ਭਾਰਤ ਨੂੰ ਵਿਸ਼ਵ ਦਾ ਮੋਹਰੀ ਮੁਲਕ ਬਣਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਕ੍ਰਾਂਤੀਕਾਰੀ ਭਗਤ ਸਿੰਘ ਨੂੰ ਨਾ ਸਿਰਫ਼ ਇਕ ਨਾਇਕ ਵਜੋਂ ਸਗੋਂ ਉਨ੍ਹਾਂ ਦੇ ਸਮਾਜਵਾਦ ਅਤੇ ਨਾਇਨਸਾਫ਼ੀ ਵਿਰੁੱਧ ਜੂਝਣ ਦੇ ਫਲਸਫ਼ੇ ਕਾਰਨ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਸ਼ਹੀਦ ਦਾ ਜੀਵਨ ਤੇ ਫਲਸਫ਼ਾ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ਭਗਤੀ ਦੇ ਜਜ਼ਬੇ ਨਾਲ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੋਨਾਲੀ ਗਿਰਿ ਤੇ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...