November 21, 2026, 4:51 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸੀਐਮ ਨੇ ਸੱਦੀ ਮੀਟਿੰਗ: ਵਿਧਾਇਕਾਂ ਨਾਲ...

ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸੀਐਮ ਨੇ ਸੱਦੀ ਮੀਟਿੰਗ: ਵਿਧਾਇਕਾਂ ਨਾਲ ਰਣਨੀਤੀ ਤਿਆਰ ਕਰਨਗੇ ਭਗਵੰਤ ਮਾਨ; ਸਰਕਲਾਂ ਦੇ ਬਕਾਇਆ ਕੰਮਾਂ ਦਾ ਵੇਰਵਾ ਲੈਣਗੇ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 28-29 ਨਵੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਚਾਹ-ਮੀਟਿੰਗ ਅੱਜ ਸ਼ੁੱਕਰਵਾਰ ਦੁਪਹਿਰ 3 ਵਜੇ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਵੇਗੀ। ਸੀਐਮ ਮਾਨ ਇਸ ਦੌਰਾਨ ਆਉਣ ਵਾਲੇ ਸੈਸ਼ਨ ਲਈ ਰਣਨੀਤੀ ਤਿਆਰ ਕਰ ਸਕਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਪਾਰਟੀਆਂ ਵੀ ਨਹਿਰੀ ਪਾਣੀ, ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਚਾਹ ਦੇ ਕੱਪ ਦੌਰਾਨ ਸੀ.ਐਮ ਮਾਨ ਵਿਧਾਨ ਸਭਾ ਸੈਸ਼ਨ ‘ਚ ਹੋਏ ਹੰਗਾਮੇ ਨੂੰ ਦਬਾਉਣ ਅਤੇ ਉਸ ਤੋਂ ਪਹਿਲਾਂ ਵਿਰੋਧੀਆਂ ‘ਤੇ ਹਾਵੀ ਹੋਣ ਦੀ ਯੋਜਨਾ ਬਣਾ ਸਕਦੇ ਹਨ। ਇਸ ਦੇ ਨਾਲ ਹੀ ਸੀ.ਐਮ ਭਗਵੰਤ ਮਾਨ ਹਰ ਹਲਕੇ ਵਿੱਚ ਚੱਲ ਰਹੇ ਅਤੇ ਬਕਾਇਆ ਕੰਮਾਂ ਦਾ ਵੇਰਵਾ ਲੈਣਗੇ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਪਿਛਲੇ ਸਾਲ ਅਕਤੂਬਰ ਵਿੱਚ ਬੁਲਾਇਆ ਗਿਆ ਸੈਸ਼ਨ ਇੱਕ ਦਿਨ ਵਿੱਚ ਹੀ ਖ਼ਤਮ ਕਰ ਦਿੱਤਾ ਗਿਆ ਸੀ। ਰਾਜਪਾਲ ਪੁਰੋਹਿਤ ਨੇ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਅਤੇ ਸੁਪਰੀਮ ਕੋਰਟ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੰਦਿਆਂ ਰਾਜਪਾਲ ਨੂੰ ਫਟਕਾਰ ਲਗਾਈ ਸੀ।

ਸੀਐਮ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਲੰਬਾ ਸਰਦ ਰੁੱਤ ਇਜਲਾਸ ਬੁਲਾਉਣ ਦੀ ਗੱਲ ਕਹੀ ਸੀ, ਪਰ ਬਾਅਦ ਵਿੱਚ ਸੀਐਮ ਨੇ ਇਸ ਨੂੰ ਦੋ ਦਿਨ ਲਈ ਹੀ ਸੱਦਣ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ 28-29 ਨਵੰਬਰ ਨੂੰ ਸਰਦ ਰੁੱਤ ਸੈਸ਼ਨ ਬੁਲਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...