November 25, 2026, 5:33 pm
----------- Advertisement -----------
HomeNewsBreaking Newsਰਿਸ਼ਵਤ 'ਚ ਫਸੇ ਪਟਵਾਰੀਆਂ ..ਕਾਨੂੰਨਗੋਆਂ ਅਤੇ ਡੀਸੀ ਦਫ਼ਤਰ ਕਰਮਚਾਰੀਆਂ ਨੂੰ CM ਮਾਨ...

ਰਿਸ਼ਵਤ ‘ਚ ਫਸੇ ਪਟਵਾਰੀਆਂ ..ਕਾਨੂੰਨਗੋਆਂ ਅਤੇ ਡੀਸੀ ਦਫ਼ਤਰ ਕਰਮਚਾਰੀਆਂ ਨੂੰ CM ਮਾਨ ਦੀ ਦੋ ਟੁੱਕ, “ਸੋਚ ਸਮਝ ਕੇ ਕਰਿਓ ਕਲਮ ਛੋੜ੍ਹ ਹੜਤਾਲ”

Published on

----------- Advertisement -----------

ਚੰਡੀਗੜ੍ਹ, 30 ਅਗਸਤ 2023 (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪਟਵਾਰੀਆਂ ਤੇ ਕਾਨੂੰਨਗੋਆਂ ਅਤੇ ਅਤੇ ਡੀਸੀ ਦਫ਼ਤਰ ਕਰਮਚਾਰੀਆਂ ਨੂੰ ਧਮਕੀ ਭਰੇ ਲਹਿਜੇ ਵਿਚ ਚੇਤਾਵਨੀ ਜਾਰੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ….ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ….ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ….ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ….ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ….ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ…”

ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।

ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...