ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਉਹ ਸੰਗਰੂਰ ਅਧੀਨ ਧੂਰੀ ਵਿੱਚ ਰੈਲੀ ਕਰ ਰਹੇ ਹਨ। ਉਨ੍ਹਾਂ ਦੇ ਨਾਲ ਸੀਐਮ ਭਗਵੰਤ ਮਾਨ ਵੀ ਧੂਰੀ ਪਹੁੰਚ ਗਏ ਹਨ। ਅਰਵਿੰਦ ਕੇਜਰੀਵਾਲ ਦੇ ਨਾਲ ਸੀਐਮ ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਸਟੇਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਅਤੇ ਘਰ-ਘਰ ਆਟਾ ਦਾਲ ਸਕੀਮ ਦੀ ਸ਼ੁਰੂਆਤ ਕੀਤੀ। ਇਹ ਸਕੀਮ ਪੰਜ ਬਜ਼ੁਰਗਾਂ ਨੂੰ ਪਾਸ ਦੇ ਕੇ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋ ਰਹੀ ਹੈ। ਇਸ ਟਰੇਨ ਵਿੱਚ 1040 ਸ਼ਰਧਾਲੂ ਜਾ ਰਹੇ ਹਨ। ਜਿਸਦੇ ਲਈ ਟਰੇਨ ਵਿੱਚ ਹਰ ਸਹੂਲਤ ਉਪਲਬਧ ਹੈ। ਖਾਣ-ਪੀਣ ਤੋਂ ਇਲਾਵਾ ਟਰੇਨ ‘ਚ ਇਕ ਡਾਕਟਰ ਵੀ ਹੋਵੇਗਾ, ਤਾਂ ਜੋ ਕਿਸੇ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਆਟਾ-ਦਾਲ ਸਕੀਮ ਦਾ ਰਾਸ਼ਨ ਲੋਕਾਂ ਦੇ ਘਰਾਂ ਤੱਕ ਪੁੱਜਣਾ ਸ਼ੁਰੂ ਹੋ ਜਾਵੇਗਾ। ਰਾਸ਼ਨ ਡਿਲੀਵਰ ਕਰਨ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਬੁਲਾ ਕੇ ਸਮਾਂ ਪੁੱਛਿਆ ਜਾਵੇਗਾ। ਇਸ ਸਬੰਧੀ ਪੂਰੀ ਤਿਆਰੀ ਵੀ ਕਰ ਲਈ ਗਈ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੂੰ ਸੁਣਨ ਲਈ ਵੱਡੀ ਗਿਣਤੀ ‘ਚ ‘ਆਪ’ ਸਮਰਥਕ ਧੂਰੀ ਪਹੁੰਚੇ ਹਨ। ਇਸ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦੇ ਹੋਏ ਨਵੀਂ ਵਿਉਂਤਬੰਦੀ ਬਾਰੇ ਵੀ ਜਾਣਕਾਰੀ ਦੇਣਗੇ।
----------- Advertisement -----------
CM ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਪਹੁੰਚੇ ਧੂਰੀ, ਮੁੱਖ ਮੰਤਰੀ ਨੇ ਤੀਰਥ ਯਾਤਰਾ ਅਤੇ ਘਰ-ਘਰ ਆਟਾ-ਦਾਲ ਸਕੀਮ ਦਾ ਕੀਤਾ ਉਦਘਾਟਨ
Published on
----------- Advertisement -----------
----------- Advertisement -----------












