October 29, 2026, 7:21 am
----------- Advertisement -----------
HomeNewsEducationਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ...

ਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰਵਿੰਦਰ ਨੂੰ ਸੌਂਪਿਆ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਪਰਵਿੰਦਰ ਕੌਰ ਦੇ ਪਰਿਵਾਰ ਲਈ ਵੱਡੀ ਖੁਸ਼ੀ ਲੈ ਕੇ ਆਈ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਰਵਿੰਦਰ ਕੌਰ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਹ ਪਰਿਵਾਰ ਲਈ ਦੋਹਰੀ ਖੁਸ਼ੀ ਦੀ ਗੱਲ ਹੈ ਕਿਉਂ ਕਿ ਪਰਵਿੰਦਰ ਕੌਰ ਦੇ ਨਾਲ ਹੀ ਉਸ ਦੇ ਭਰਾ ਹਰਵਿੰਦਰ ਸਿੰਘ ਦੀ ਵੀ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਚੋਣ ਹੋਈ ਹੈ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਦੇ ਰਹਿਣ ਵਾਲੇ, ਦੋਵੇਂ ਭੈਣ-ਭਰਾਵਾਂ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਹਰਵਿੰਦਰ ਸਿੰਘ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵੱਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ।
ਹਰਵਿੰਦਰ ਨੇ ਖੁਸ਼ ਹੁੰਦਿਆਂ ਕਿਹਾ ਕਿ ਪੰਜਾਬ ਵਿੱਚ ਰਹਿਣ ਅਤੇ ਸੇਵਾ ਕਰਨ ਦੀਆਂ ਸਾਡੀਆਂ ਇੱਛਾਵਾਂ ਪੂਰੀਆਂ ਹੋਈਆਂ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਲੀ ਅਸਾਮੀਆਂ ਨੂੰ ਭਰਨ ਲਈ ਆਪਣੀ ਕੋਸ਼ਿਸ਼ ਜਾਰੀ ਰੱਖੀ ਹੋਈ ਹੈ ਜਿਸ ਦੇ ਨਤੀਜੇ ਵਜੋਂ ਸਾਡੇ ਦੋਵਾਂ ਨੂੰ ਨੌਕਰੀਆਂ ਮਿਲ ਮਿਲੀਆ ਹਨ।
ਹਰਵਿੰਦਰ ਨੇ ਕਿਹਾ ਕਿ ਹੁਣ ਉਸਦੀ ਭੈਣ ਵਿਦੇਸ਼ ਨਹੀਂ ਜਾਵੇਗੀ ਕਿਉਂ ਕਿ ਉਸਦੇ ਆਈਲੈਟਸ ਵਿੱਚੋਂ ਛੇ ਬੈਂਡ ਆਏ ਹੋਏ ਹਨ ਅਤੇ ਉਹ ਸੂਬੇ ਵਿੱਚ ਬੇਰੁਜ਼ਗਾਰੀ ਨੂੰ ਵੇਖਦਿਆਂ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੀ ਸੀ। ਉਸਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਭਰੀਆਂ ਗਈਆਂ ਇਹ ਅਸਾਮੀਆਂ ਨਾਲ ਜਿੱਥੇ ਇੱਕ ਪਾਸੇ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰ ਇੱਥੇ ਹੀ ਰਹਿਣਗੇ ਉੱਥੇ ਹੀ ਇਸ ਨਾਲ ਹੁਨਰ ਦੀ ਹਿਜਰਤ ਦੀ ਸਮੱਸਿਆ ਵੀ ਦੂਰ ਹੋਵੇਗੀ।
ਉਸਨੇ ਅੱਗੇ ਕਿ ਹਿ ਇਸ ਤੋਂ ਪਹਿਲਾਂ ਉਹ ਦੋਵੇਂ ਪਟਵਾਰੀ ਦੀ ਭਰਤੀ ਦੀਆਂ ਲਿਖਤੀ ਪ੍ਰੀਖਿਆਵਾਂ ਵਿੱਚ 1.5 ਅੰਕ ਘੱਟ ਹੋਣ ਕਾਰਨ ਪਟਵਾਰੀ ਵਜੋਂ ਨਿਯੁਕਤੀ ਦੀ ਸੂਚੀ ਵਿੱਚ ਆਪਣੀ ਜਗ੍ਹਾ ਤੋਂ ਖੁੰਝ ਗਏ ਸਨ। ਇਸ ਤੋਂ ਬਾਅਦ ਦੋਵਾਂ ਨੇ ਆਈ.ਟੀ. ਕਲਰਕਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਪੂਰੀ ਕੋਸ਼ਿਸ਼ ਕੀਤੀ ਅਤੇ ਇਸ ਵਿੱਚ ਸਫਲ ਰਹੇ। ਹੁਣ ਉਨ੍ਹਾਂ ਦੀ ਨਿਯੁਕਤੀ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਹੋਈ ਹੈ।
ਹਰਵਿੰਦਰ ਨੇ ਦੱਸਿਆ ਕਿ ਉਹ ਦੋ ਭਰਾ ਅਤੇ ਇੱਕ ਭੈਣ ਸਮੇਤ ਤਿੰਨ ਭੈਣ-ਭਰਾ ਸਨ। ਉਸਦਾ ਛੋਟੇ ਭਰਾ ਆਪਣੀ ਸੀਨੀਅਰ ਸੈਕੰਡਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਭਾਰਤੀ ਹਵਾਈ ਸੈਨਾ ਵਿੱਚ ਏਅਰਮੈਨ ਵਜੋਂ ਭਰਤੀ ਹੋਇਆ ਜੋ ਹੁਣ ਪਦਉੱਨਤ ਹੋ ਕੇ ਕਾਰਪੋਰਲ ਦੇ ਰੈਂਕ ‘ਤੇ ਸੇਵਾਵਾਂ ਨਿਭਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ 13 ਮਹੀਨਿਆਂ ਦੇ ਕਾਰਜਕਾਲ ਦੌਰਾਨ 29,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...