November 18, 2026, 7:29 pm
----------- Advertisement -----------
HomeNewsBreaking NewsCM ਮਾਨ ਤੇ ਸੰਜੇ ਸਿੰਘ ਚੰਡੀਗੜ੍ਹ 'ਚ ਵਿਧਾਇਕਾਂ ਤੇ ਉਮੀਦਵਾਰਾਂ ਨਾਲ ਕਰਨਗੇ...

CM ਮਾਨ ਤੇ ਸੰਜੇ ਸਿੰਘ ਚੰਡੀਗੜ੍ਹ ‘ਚ ਵਿਧਾਇਕਾਂ ਤੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗ, ਲੋਕ ਸਭਾ ਚੋਣਾਂ ਲਈ ਬਣਾਈ ਜਾਏਗੀ ਰਣਨੀਤੀ

Published on

----------- Advertisement -----------

ਚੰਡੀਗੜ੍ਹ, 9 ਅਪ੍ਰੈਲ 2024 – ਆਮ ਆਦਮੀ ਪਾਰਟੀ (ਆਪ) ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਅਤੇ ਸਾਰੀਆਂ 13 ਸੀਟਾਂ ‘ਤੇ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ। ਇਸ ਸੰਦਰਭ ‘ਚ ਅੱਜ ਮੁੱਖ ਮੰਤਰੀ ਨਿਵਾਸ ‘ਤੇ ਚੋਣਾਂ ਸਬੰਧੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਇਸ ਮੀਟਿੰਗ ਵਿੱਚ ਸੀਐਮ ਭਗਵੰਤ ਮਾਨ ਦੇ ਨਾਲ ਕੁਝ ਦਿਨ ਪਹਿਲਾਂ ਜੇਲ੍ਹ ਤੋਂ ਬਾਹਰ ਆਏ ‘ਆਪ’ ਆਗੂ ਸੰਜੇ ਸਿੰਘ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਡਾ: ਸੰਦੀਪ ਪਾਠਕ ਵੀ ਹਾਜ਼ਰ ਹੋਣਗੇ। ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਸੂਬੇ ਦੇ ਸਾਰੇ 92 ਵਿਧਾਇਕ ਅਤੇ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਤੇ ਆਗੂ ਹਾਜ਼ਰ ਰਹਿਣਗੇ। ਇਸ ਦੌਰਾਨ ਹਰ ਮੁੱਦੇ ‘ਤੇ ਵਿਚਾਰ ਚਰਚਾ ਹੋਵੇਗੀ।

ਇਸ ਬੈਠਕ ‘ਚ ਇਹ ਵੀ ਤੈਅ ਕੀਤਾ ਜਾਵੇਗਾ ਕਿ ਹੁਣ ਚੋਣ ਕਿਵੇਂ ਲੜਨੀ ਹੈ। ਵਿਰੋਧੀ ਪਾਰਟੀਆਂ ਨੂੰ ਕਿਹੜੇ ਮੁੱਦਿਆਂ ‘ਤੇ ਘੇਰਨਾ ਪਵੇਗਾ ? ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਪਾਰਟੀ ਦੀ ਤਾਕਤ ਕਿਵੇਂ ਬਣਾਇਆ ਜਾਵੇ। ਇਸ ਦੇ ਨਾਲ ਹੀ ਪਾਰਟੀ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਵਿੱਚ ਕਿਵੇਂ ਲਿਜਾਣਾ ਹੈ। ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸਰਕਾਰ ਦਾ ਕੰਮ ਲੋਕਾਂ ਵਿੱਚ ਲੈ ਕੇ ਜਾਣਾ ਹੈ। ਹੋਟਲਾਂ ਅਤੇ ਪੈਲੇਸਾਂ ਦੀ ਬਜਾਏ, ਮੁਹੱਲਿਆਂ ਅਤੇ ਗਲੀਆਂ ਵਿੱਚ ਜਾਓ ਅਤੇ ਲੋਕਾਂ ਨੂੰ ਮਿਲੋ।

‘ਆਪ’ ਨੇ ਹੁਣ ਤੱਕ ਕੁੱਲ 10 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹਾਲਾਂਕਿ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਪਾਰਟੀ ਛੱਡਣ ਤੋਂ ਬਾਅਦ ਹੁਣ ਜਲੰਧਰ ਤੋਂ ਨਵੇਂ ਉਮੀਦਵਾਰ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਪਾਰਟੀ ਨੇ ਪੰਜ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਇਨ੍ਹਾਂ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਡਾ: ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਬਠਿੰਡਾ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹਨ। ਜਦੋਂ ਕਿ ਫਰੀਦਕੋਟ (ਰਿਜ਼ਰਵ) ਤੋਂ ਕਲਾਕਾਰ ਅਤੇ ਮੁੱਖ ਮੰਤਰੀ ਦੇ ਦੋਸਤ ਕਰਮਜੀਤ ਅਨਮੋਲ, ਗੁਰਪ੍ਰੀਤ ਸਿੰਘ ਜੀ.ਪੀ ਫਤਿਹਗੜ੍ਹ ਸਾਹਿਬ (ਰਿਜ਼ਰਵ), ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ (ਰਿਜ਼ਰਵ) ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...