November 21, 2026, 8:39 pm
----------- Advertisement -----------
HomeNewsPunjabਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ...

ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ

Published on

----------- Advertisement -----------

ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਸਕਣਗੇ ਕਿਸਾਨ

ਕਿਸਾਨਾਂ ਨੂੰ ਰਵਾਇਤੀ ਢੰਗ ਦੀ ਬਜਾਏ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਦੀ ਅਪੀਲ

ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਲੁਆਈ ਦੀ ਸ਼ੁਰੂਆਤ 20 ਮਈ, 2022 ਤੋਂ ਕਰ ਸਕਦੇ ਹਨ।

ਇਕ ਵੀਡੀਓ ਸੰਦੇਸ਼ ਰਾਹੀਂ ਕਿਸਾਨਾਂ ਨੂੰ ਇਸ ਸੀਜ਼ਨ ਦੌਰਾਨ ਰਵਾਇਤੀ ਢੰਗ ਨਾਲ ਝੋਨਾ ਲਾਉਣ ਦੀ ਬਜਾਏ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦਾ ਸੱਦਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਨਾ ਸਿਰਫ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਏਗੀ ਸਗੋਂ ਖੇਤੀਬਾੜੀ ਵਿਭਾਗ ਇਸ ਤਕਨੀਕ ਨੂੰ ਅਪਣਾਉਣ ਵਿਚ ਕਿਸਾਨਾਂ ਨੂੰ ਲੋੜੀਂਦਾ ਸਹਿਯੋਗ ਵੀ ਦੇਵੇਗਾ।

ਮੌਜੂਦਾ ਸਮੇਂ ਧਰਤੀ ਹੇਠਲੇ ਪਾਣੀ ਦੀ ਚਿੰਤਾਜਨਕ ਸਥਿਤੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਢੰਗ ਨਾਲ ਝੋਨੇ ਦੀ ਲੁਆਈ ਕਾਰਨ ਪਾਣੀ ਦੀ ਵੱਧ ਖਪਤ ਹੁੰਦੀ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਥੱਲ੍ਹੇ ਜਾ ਚੁੱਕਾ ਹੈ ਅਤੇ ਸਥਿਤੀ ਏਨੀ ਗੰਭੀਰ ਹੋ ਚੁੱਕੀ ਹੈ ਕਿ ਕਈ ਜ਼ਿਲ੍ਹੇ ਤਾਂ ਰੈੱਡ ਜ਼ੋਨ ਵਿਚ ਆ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ, “ਇਸ ਵਾਰ ਨਾ ਸਿਰਫ ਤੁਸੀਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਓ ਸਗੋਂ ਆਪਣੇ ਰਿਸ਼ਤੇਦਾਰਾਂ ਅਤੇ ਖੇਤੀ ਨਾਲ ਜੁੜੇ ਦੋਸਤਾਂ-ਮਿੱਤਰਾਂ ਨੂੰ ਵੀ ਇਹ ਤਕਨੀਕ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰੋ ਤਾਂ ਕਿ ਆਪਾਂ ਸਾਰੇ ਇਕਜੁਟ ਹੋ ਕੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਰਲ-ਮਿਲ ਕੇ ਹੰਭਲਾ ਮਾਰ ਸਕੀਏ।”

ਖੇਤੀ ਵਿਗਿਆਨੀਆਂ ਵੱਲੋਂ ਈਜਾਦ ਕੀਤੀਆਂ ਨਵੀਂਆਂ ਖੋਜਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਵਾਤਾਵਰਣ ਪੱਖੀ ਹੈ, ਉਥੇ ਹੀ ਕਿਸਾਨਾਂ ਲਈ ਆਰਥਿਕ ਤੌਰ `ਤੇ ਵੀ ਲਾਹੇਵੰਦ ਹੈ ਕਿਉਂਕਿ ਇਸ ਬਿਜਾਈ ਨਾਲ ਝੋਨੇ ਦੇ ਝਾੜ ਉਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਲੰਘੀ 17 ਅਪ੍ਰੈਲ ਨੂੰ 24 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ ਸੀ ਤਾਂ ਕਿ ਸੂਬੇ ਦੇ ਬਹੁਮੁੱਲੇ ਵਸੀਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਸੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...