November 25, 2026, 2:57 pm
----------- Advertisement -----------
HomePunjabbusinessਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ 'ਚ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ 'ਚ...

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ‘ਚ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ‘ਚ ਸੈਰ-ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਦਾ ਕੀਤਾ ਐਲਾਨ

Published on

----------- Advertisement -----------

ਅੰਮ੍ਰਿਤਸਰ, 7 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦੌਰਾਨ ਅੱਜ ਇੱਥੇ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇਕ ਉਤੇ ਪੁੱਜਣ ਲਈ ਹੋਇਆ ਹੈ ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨਾਲ ਪੰਜਾਬੀਆਂ ਨੇ ਹਮੇਸ਼ਾ ਹਰੇਕ ਖੇਤਰ ਵਿੱਚ ਮੱਲਾਂ ਮਾਰੀਆਂ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਹਾਸਲ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਨਅਤੀ ਤਰੱਕੀ ਦੀ ਤੇਜ਼ ਰਫ਼ਤਾਰ ਦਾ ਪਾਂਧੀ ਬਣੇਗਾ।

ਸੂਬੇ ਭਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗੱਲੋਂ ਖ਼ੁਸ਼ਕਿਸਮਤ ਹੈ ਕਿ ਇੱਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲਿਆ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਿਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟਾ ਖੇਤਰ ਦੀ ਤਰੱਕੀ ਲਈ ਹਰ ਹੀਲਾ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ।

ਮੁੱਖ ਮੰਤਰੀ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਤ ਕਰਦਿਆਂ ਸਥਾਨਕ ਸਨਅਤ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੂੰ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਥਾਨਕ ਸਨਅਤਕਾਰਾਂ ਨੂੰ ਇਸ ਖੇਤਰ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਸੈਰ-ਸਪਾਟਾ ਸਨਅਤ ਦੇ ਗੜ੍ਹ ਵਜੋਂ ਉੱਭਰੇਗਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ `ਤੇ ਹੁਲਾਰਾ ਦੇਣ ਦੀ ਵੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦੀ 80 ਫੀਸਦੀ ਪੈਦਾਵਾਰ ਪੰਜਾਬ ਵਿੱਚ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਉਤਪਾਦਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਉਦਯੋਗਿਕ ਖੇਤਰ ਵਿੱਚ ਕ੍ਰਾਂਤੀ ਆਵੇਗੀ, ਉੱਥੇ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ-ਨਾਲ ਪਾਣੀ ਦੇ ਰੂਪ ਵਿੱਚ ਬਹੁਮੁੱਲੇ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿਧਰੇ ਹੋਰ ਨਾ ਜਾਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਇੱਥੇ ਆਪਣਾ ਕਾਰੋਬਾਰ ਵਧਾਉਣ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਵਿੱਚ ਆਪਣੇ ਪਸਾਰ ਵੱਲ ਧਿਆਨ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਪ੍ਰਾਜੈਕਟਾਂ ਦੀ ਛੇਤੀ ਪ੍ਰਵਾਨਗੀ ਦੇਣ ਲਈ ਬਹੁਤ ਜਲਦ ਅਸ਼ਟਾਮ ਪੇਪਰਾਂ ਲਈ ਕਲਰ ਕੋਡਿੰਗ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਵੀ ਵੱਡੇ ਪੱਧਰ `ਤੇ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਵਾਸਤੇ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਪੰਜਾਬ ਹਰ ਖੇਤਰ ਵਿੱਚ ਸਰਵਪੱਖੀ ਤਰੱਕੀ ਦਾ ਗਵਾਹ ਬਣੇਗਾ। ਭਗਵੰਤ ਮਾਨ ਨੇ ਇਸ ਕਾਰਜ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਵੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਝਰ, ਅਨਮੋਲ ਗਗਨ ਮਾਨ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ ਤੇ ਹੋਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...