November 6, 2026, 10:34 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਲਈ 2.5 ਕਰੋੜ...

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਲਈ 2.5 ਕਰੋੜ ਰੁਪਏ ਦੇਣ ਦਾ ਐਲਾਨ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਰੱਖੇ ਸਨਮਾਨ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਹਾਈ ਕੋਰਟ ਦੇ ਨਿਊ ਬਾਰ ਕੰਪਲੈਕਸ ਵਿੱਚ ਦੁਪਹਿਰ 1 ਵਜੇ ਹੋਇਆ। ਪ੍ਰੋਗਰਾਮ ਵਿੱਚ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਵੀ ਮੌਜੂਦ ਸਨ। ਇਸ ਦੌਰਾਨ ਸੀ.ਐਮ ਭਗਵੰਤ ਮਾਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਲਈ 2.5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ ਕਿਹਾ ਹੈ ਕਿ ਸਰਕਾਰ ਹਾਈ ਕੋਰਟ ਦੇ ਹਰ ਫੈਸਲੇ ਨੂੰ ਪੂਰੀ ਭਾਵਨਾ ਨਾਲ ਲਾਗੂ ਕਰੇਗੀ।
ਭਗਵੰਤ ਮਾਨ ਨੇ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਬਾਰ ਐਸੋਸੀਏਸ਼ਨ ਅੱਗੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿਆਂਪਾਲਿਕਾ ਦਾ ਪੂਰਾ ਸਤਿਕਾਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ-ਪ੍ਰਸ਼ਾਸਕੀ ਕੰਮਾਂ ਵਿੱਚ ਦਖਲ ਨਹੀਂ ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਦਾਲਤੀ ਫੈਸਲਿਆਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।
ਜ਼ਿਕਰਯੋਗ ਹੈ ਕਿ ਚੀਫ਼ ਜਸਟਿਸ ਰਵੀਸ਼ੰਕਰ ਝਾਅ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਵੈੱਬਸਾਈਟ ਨੂੰ ਮੁੜ ਲਾਂਚ ਕੀਤਾ। ਇਸ ਤਹਿਤ ਸਾਰੀਆਂ ਜ਼ਿਲ੍ਹਾ ਅਦਾਲਤਾਂ, ਹਾਈ ਕੋਰਟਾਂ, ਟ੍ਰਿਬਿਊਨਲ ਆਦਿ ਦੇ ਕੇਸ ਸਟੇਟਸ, ਕਾਰਨ ਸੂਚੀ, ਹੁਕਮ ਆਦਿ ਨੂੰ ਇੱਥੋਂ ਉਪਲਬਧ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਸਾਰੇ ਲੋਕਾਂ ਨੂੰ ਫਾਇਦਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...