ਅੱਜ ਪਟਿਆਲਾ ਵਿੱਚ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਜੇ.ਡੀ ਰਿਜ਼ੋਰਟ ਵਿੱਚ ਵਿਆਹ ਦੀ ਰਿਸੈਪਸ਼ਨ ਪਾਰਟੀ ਕੀਤੀ ਗਈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਕੈਬਨਿਟ ਮੰਤਰੀ ਵੀ ਪਹੁੰਚੇ ਅਤੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋੜੀ ਨੂੰ ਅਸ਼ੀਰਵਾਦ ਦਿੱਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਅਤੇ ਭੈਣ ਨੇ ਵੀ ਨਵੀ ਵਿਆਹੀ ਜੋੜੀ ਨੂੰ ਵਧਾਈ ਦਿੱਤੀ।

ਦੱਸ ਦਈਏ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮਨਦੀਪ ਲੱਖੇਵਾਲ 7 ਅਕਤੂਬਰ ਨੂੰ ਵਿਆਹ ਦੇ ਬੰਧਨ ‘ਚ ਬੱਝ ਗਏ ਸਨ। ਉਹਨਾਂ ਦਾ ਵਿਆਹ ਪਿੰਡ ਰੋੜੇਵਾਲ ਵਿਖੇ ਗੁਰਦੁਆਰਾ ਬਾਬਾ ਪੂਰਨ ਸਿੰਘ ਵਿਖੇ ਪੂਰਨ ਗੁਰ ਮਰਿਆਦਾ ਅਨੁਸਾਰ ਤੇ ਸਾਦਗੀ ਨਾਲ ਹੋਇਆ। ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਤੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਵਿਆਹ ਸਮਾਗਮ ਵਿਚ ਸਿਰਫ ਨੇੜਲੇ ਪਰਿਵਾਰਕ ਰਿਸ਼ਤੇਦਾਰ ਅਤੇ ਕਰੀਬੀ ਹੀ ਸ਼ਾਮਿਲ ਸਨ।













