ਅੱਜ ਪੂਰਾ ਦੇਸ਼ ਅਧਿਆਪਕ ਦਿਵਸ ਮਨਾ ਰਿਹਾ ਹੈ। ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਖਾਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਸਮੇਤ ਪੰਜਾਬ ਦੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ।
ਉਨ੍ਹਾਂ ਟਵੀਟ ਕਰ ਕਿਹਾ ਕਿ ” ਅਧਿਆਪਕ ਮਾਪਿਆਂ ਤੋਂ ਬਾਅਦ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਮੰਨੇ ਗਏ ਨੇ,ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਸਮੇਤ ਪੰਜਾਬ ਦੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…ਨਾਲ ਹੀ ਤੁਹਾਡੀ ਸਭ ਦੀ ਤੰਦਰੁਸਤੀ ਤੇ ਸਲਾਮਤੀ ਦੀ ਕਾਮਨਾ ਕਰਦਾ ਹਾਂ…ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਨੇ”
----------- Advertisement -----------
ਮੁੱਖ ਮੰਤਰੀ ਮਾਨ ਨੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਦਿੱਤੀ ਅਧਿਆਪਕ ਦਿਵਸ ਦੀ ਵਧਾਈ
Published on
----------- Advertisement -----------
----------- Advertisement -----------












