ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਆਪਣੇ ਸੰਦੇਸ਼ ਵਿਚ ਕਿਹਾ ਹੈ ਕਿ “ਬਾਲਾ ਪ੍ਰੀਤਮ’ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ,ਜਿਨ੍ਹਾਂ ਸਿੱਖ ਧਰਮ ‘ਚ ਸਭ ਤੋਂ ਛੋਟੀ ਉਮਰੇ ਇਲਾਹੀ ਨੂਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਮਨੁੱਖਤਾ ਲਈ ਸੇਵਾ-ਭਾਵਨਾ ਅਤੇ ਘਾਲਣਾ ਦੀ ਮਿਸਾਲ ਪੈਦਾ ਕੀਤੀ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ!”

ਦੱਸ ਦਈਏ ਕਿ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੱਤੀ।












