ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ “ਦੀਵਾਲੀ ਦੀ ਰਾਤ ਨੂੰ ਮਿਲੀ ਇਸ ਖਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ ਹੈ। ਮੇਰੀ ਅਤੇ ਪੂਰੇ ਪੰਜਾਬ ਦੀ ਤਰਫੋਂ ਮੈਂ ਰਿਸ਼ੀ ਸੁਨਕ ਨੂੰ ਯੂਕੇ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਵਧਾਈ ਦਿੰਦਾ ਹਾਂ। ਉਮੀਦ ਹੈ ਕਿ ਤੁਹਾਡੀ ਅਗਵਾਈ ਵਿੱਚ ਯੂ ਕੇ ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।”

ਦੱਸ ਦਈਏ ਕਿ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਸੋਮਵਾਰ ਨੂੰ ਉਸ ਦੇ ਨਾਂ ਦਾ ਅਧਿਕਾਰਤ ਐਲਾਨ ਕੀਤਾ ਗਿਆ। ਸੁਨਕ ਦੇ ਪ੍ਰਧਾਨ ਮੰਤਰੀ ਚੁਣੇ ਜਾਣ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਸੁਨਕ ਨੇ ਪੈਨੀ ਮੋਰਡੌਂਟ ਨੂੰ ਹਰਾ ਕੇ ਦੇਸ਼ ਦੀ ਅਗਵਾਈ ਕਰਨ ਦਾ ਸਿਖਰਲਾ ਸਥਾਨ ਹਾਸਲ ਕੀਤਾ ਹੈ। ਉਹ ਸਿਰਫ਼ ਛੇ ਹਫ਼ਤੇ ਪਹਿਲਾਂ ਹੀ ਲਿਜ਼ ਟਰਸ ਤੋਂ ਹਾਰ ਹਾਰ ਗਏ ਸਨ।












