November 15, 2026, 7:07 am
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ...

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ‘ਚ ਦਸਤਕ ਦੇਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Published on

----------- Advertisement -----------

ਚੰਡੀਗੜ੍ਹ, 4 ਅਕਤੂਬਰ (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ ਅਤੇ ਇਤਿਹਾਸਕ ਪਲ ਹਨ ਕਿਉਂ ਜੋ ਸਾਡੀ ਹਾਕੀ ਟੀਮ ਨੇ ਸੈਮੀ-ਫਾਈਨਲ ਵਿੱਚ ਦੱਖਣੀ ਕੋਰੀਆ ਦੀ ਟੀਮ ਨੂੰ 5-3 ਦੇ ਫਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇ ਦਿੱਤੀ ਹੈ। ਖੁਸ਼ੀ ਦੇ ਪਲਾਂ ਨੂੰ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਵੱਕਾਰੀ ਸਨਮਾਨ ਨਾਲ ਹਰੇਕ ਦੇਸ਼ ਵਾਸੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੇ ਭਰੋਸੇ ਨਾਲ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਆਪਣੀ ਪੁਰਾਤਨ ਸ਼ਾਨ ਹਾਸਲ ਕਰ ਲਵੇਗੀ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਭਾਰਤੀ ਹਾਕੀ ਟੀਮ ਦੀ ਇਹ ਸ਼ਾਨਦਾਰ ਜਿੱਤ ਸਾਡੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ ਜੋ ਖੇਡਾਂ ਦੇ ਖੇਤਰ ਵਿੱਚ ਤਨੋ-ਮਨੋ ਸਖ਼ਤ ਮਿਹਨਤ ਕਰ ਰਹੇ ਹਨ। ਟੀਮ ਦੇ ਸ਼ਾਨਦਾਰ ਭਵਿੱਖ ਤੇ ਸਫਲਤਾ ਲਈ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਹਾਕੀ ਟੀਮ ਫਾਈਨਾਲ ਵਿੱਚ ਬਾਜ਼ੀ ਮਾਰ ਕੇ ਦੇਸ਼ ਦਾ ਮਾਣ ਹੋਰ ਵਧਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...