June 25, 2026, 1:15 pm
----------- Advertisement -----------
HomeNewsLatest Newsਜਨਤਾ ਬਜਟ ਪੇਸ਼ ਕਰਨ 'ਤੇ ਮੁੱਖ ਮੰਤਰੀ ਵੱਲੋਂ ਹਰਪਾਲ ਚੀਮਾ ਨੂੰ ਮੁਬਾਰਕਬਾਦ

ਜਨਤਾ ਬਜਟ ਪੇਸ਼ ਕਰਨ ‘ਤੇ ਮੁੱਖ ਮੰਤਰੀ ਵੱਲੋਂ ਹਰਪਾਲ ਚੀਮਾ ਨੂੰ ਮੁਬਾਰਕਬਾਦ

Published on

----------- Advertisement -----------

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ ਮੁਕਤ ਬਜਟ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਨਵੇਂ ਪੰਜਾਬ ਲਈ ਰੂਪ-ਰੇਖਾ ਉਲੀਕਣ ਵਾਲਾ ਦੱਸਿਆ। ਮੁੱਖ ਮੰਤਰੀ ਨੇ ਕਿਹਾ, ‘‘ਆਮ ਆਦਮੀ ਨਾਲ ਵਿਚਾਰ-ਵਟਾਂਦਰਾ ਕਰ ਕੇ ਬਣਾਇਆ ਇਤਿਹਾਸਕ ਬਜਟ ਪੇਸ਼ ਕਰਨ ਲਈ ਮੈਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ ਦਿੰਦਾ ਹਾਂ।’’

ਬਜਟ ਨੂੰ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਝਲਕਾਰਾ ਪੇਸ਼ ਕਰਨ ਵਾਲਾ ਸੰਤੁਲਿਤ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲਾ ਦੱਸਦਿਆਂ ਮੁੱਖ ਮੰਤਰੀ ਨੇ ਇੱਥੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਸਿੱਖਿਆ, ਸਿਹਤ, ਖੇਤੀਬਾੜੀ ਤੇ ਵਣਜ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਜਨਤਾ ਦਾ ਬਜਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਜਲਦੀ ਪੂਰਾ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਵਿੱਤੀ ਖੇਤਰ ਵਿੱਚ ਜਲਦੀ ਹੀ ਕ੍ਰਾਂਤੀਕਾਰੀ ਸੁਧਾਰ ਦਿਸਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਸਮਾਜ ਦੇ ਸਾਰੇ ਵਰਗਾਂ ਵਿੱਚੋਂ ਕਮਜ਼ੋਰਾਂ ਵਿੱਚੋਂ ਸਭ ਤੋਂ ਕਮਜ਼ੋਰ ਅਤੇ ਗਰੀਬਾਂ ਵਿੱਚੋਂ ਸਭ ਤੋਂ ਗਰੀਬ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਸਮੁੱਚੇ ਵਿਕਾਸ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਸਮੁੱਚੀ ਖ਼ੁਸ਼ਹਾਲੀ ਦਾ ਮੰਤਵ ਹਾਸਲ ਕਰਨ ਲਈ ਸੂਬਾ ਸਰਕਾਰ ਦੀ ਵਿਹਾਰਕ ਪਹੁੰਚ ਦਾ ਨਤੀਜਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ, ਸਨਅਤ, ਬੁਨਿਆਦੀ ਢਾਂਚੇ, ਊਰਜਾ, ਸਿੱਖਿਆ, ਸਿਹਤ ਖੇਤਰ ਤੋਂ ਇਲਾਵਾ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਤੇ ਸਮਾਜ ਦੇ ਪਛੜੇ ਵਰਗਾਂ ਦੇ ਬਹੁ-ਪੱਖੀ ਵਿਕਾਸ ਨੂੰ ਯਕੀਨਨ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਲਈ ਬਜਟ ਵਿਚ 48 ਫੀਸਦੀ ਵਾਧੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਸੇ ਤਰ੍ਹਾਂ ਸੂਬੇ ਵਿਚ ਕਾਨੂੰਨ ਵਿਵਸਥਾ ਲਈ 9449 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਦਾ ਬਜਟ 57 ਫੀਸਦੀ ਵਧਾਇਆ ਗਿਆ, ਜਦੋਂ ਕਿ ਨੌਜਵਾਨਾਂ ਅਤੇ ਯੁਵਕ ਸੇਵਾਵਾਂ ਲਈ 52 ਫੀਸਦੀ, ਸਿਹਤ ਖੇਤਰ ਲਈ 24 ਫੀਸਦੀ, ਰੋਜ਼ਗਾਰ ਉਤਪਤੀ ਲਈ 32 ਫੀਸਦੀ, ਉਦਯੋਗ ਤੇ ਵਪਾਰ ਲਈ 48 ਫੀਸਦੀ ਦਾ ਇਜ਼ਾਫਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਵਿਚ ਹੋਰ ਤੇਜ਼ੀ ਆਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿਚ 16 ਮੈਡੀਕਲ ਕਾਲਜਾਂ ਦਾ ਨਿਰਮਾਣ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਆਲ੍ਹਾ ਮਿਆਰੀ ਸਕੂਲ (ਸਕੂਲ ਆਫ਼ ਐਮੀਨੈਂਸ) ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ, 45 ਅਤਿ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਦੀ ਵਿਵਸਥਾ ਵੀ ਬਜਟ ਵਿਚ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਸਿਖਰਾਂ ਛੂਹੇਗਾ। ਉਨ੍ਹਾਂ ਨੇ ਮੌਜੂਦਾ ਬਜਟ ਨੂੰ ਉਦਯੋਗਿਕ ਖੇਤਰ ਦੀ ਸੁਰਜੀਤੀ ਅਤੇ ਸੂਬੇ ਦੀ ਖੜ੍ਹੋਤ ਵਾਲੀ ਖੇਤੀ ਆਰਥਿਕਤਾ ਨੂੰ ਨਵਾਂ ਹੁਲਾਰਾ ਦੇਣ ਲਈ ਖਾਕਾ ਕਰਾਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...