ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਪੀਐਸਪੀਸੀਐਲ ਵਿਭਾਗ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸੈਕਟਰ-35 ਦੇ ਐਮਸੀ ਭਵਨ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਸਮੂਹ ਕਰਮਚਾਰੀਆਂ ਨੂੰ ਇਮਾਨਦਾਰੀ, ਅਤੇ ਊਰਜਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਜੇਕਰ ਪੀ.ਡਬਲਯੂ.ਡੀ ਅਤੇ ਪੀ.ਐਸ.ਪੀ.ਸੀ.ਐਲ. ਵਿਚਕਾਰ ਤਾਲਮੇਲ ਬਿਹਤਰ ਹੁੰਦਾ ਹੈ ਤਾਂ ਸਾਲਾਂ ਤੋਂ ਚਲੀ ਆ ਰਹੀ ਛੋਟੀਆਂ-ਮੋਟੀਆਂ ਸਮੱਸਿਆਵਾਂ ਵੀ ਦੂਰ ਹੋ ਜਾਣਗੀਆਂ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਸੀ ਵਿਰੋਧੀਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਬਾਰੇ ਕੌਣ ਕੀ ਕਹਿੰਦਾ ਇਸਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ। ਮੁੱਖ ਮੰਤਰੀ ਨੇ ਅੱਜ ਮਿਉਂਸਪਲ ਭਵਨ ਵਿਖੇ ਪਾਵਰਕਾਮ ਦੇ 249 ਅਤੇ ਲੋਕ ਨਿਰਮਾਣ ਵਿਭਾਗ ਵਿਚ 111 ਨੌਜਵਾਨਾਂ ਨੂੰ ਵੱਖ-ਵੱਖ ਅਸਾਮੀਆਂ ਲਈ ਨਿਯੁਕਤੀ ਪੱਤਰ ਵੰਡਦੇ ਹੋਏ ਕਿਹਾ ਕਿ ਰਾਜਸੀ ਵਿਰੋਧੀ ਸਿਰਫ਼ ਅਖ਼ਬਾਰਾਂ ਵਿਚ ਬਿਆਨ ਲਗਾਉਣ ਲਈ ਬਿਆਨਬਾਜ਼ੀ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਜਾਂ ਇਮਤਿਹਾਨ ਸਬੰਧੀ ਫਾਈਲ ਆਉਣ ’ਤੇ ਉਹ ਸਭ ਤੋਂ ਪਹਿਲਾਂ ਦਸਤਖ਼ਤ ਕਰਦੇ ਹਨ। ਮਾਨ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਤਾਣੀ ਉਲਝੀ ਹੋਈ ਹੈ, ਪਰ ਉਨ੍ਹਾਂ ਸੱਤ ਮਹੀਨਿਆਂ ਵਿਚ ਬਹੁਤ ਕੁੱਝ ਚੰਗਾਂ ਕੀਤਾ ਹੈ। ਉਨ੍ਹਾਂ ਦੀ ਕੋਸ਼ਿਸ਼ ਚੁੱਲ੍ਹਿਆਂ ਦੀ ਅੱਗ ਮਘਾਉਣ ਦੀ ਹੈ ਤਾਂ ਜੋ ਨੌਜਵਾਨ ਵਿਦੇਸ਼ਾਂ ਵੱਲ ਨਾ ਭੱਜਣ।
----------- Advertisement -----------
ਸੀ.ਐਮ ਮਾਨ ਨੇ ਵੰਡੇ ਨਿਯੁਕਤੀ ਪੱਤਰ, ਵਿਰੋਧੀਆਂ ‘ਤੇ ਤੰਜ ਕੱਸਦਿਆਂ ਮਾਨ ਬੋਲੇ- ਮੈਨੂੰ ਨਹੀਂ ਪਰਵਾਹ ਕੌਣ ਕੀ ਕਹਿੰਦੈ ਮੇਰੇ ਬਾਰੇ
Published on
----------- Advertisement -----------
----------- Advertisement -----------












