ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ‘ਚ ਸੋਮਵਾਰ (8 ਜੁਲਾਈ) ਨੂੰ ਹੋਏ ਅੱਤਵਾਦੀ ਹਮਲੇ ‘ਚ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਪੰਜ ਜਵਾਨ ਸ਼ਹੀਦ ਹੋ ਗਏ। ਹਮਲੇ ‘ਚ ਜ਼ਖਮੀ ਹੋਏ ਪੰਜ ਜਵਾਨਾਂ ਨੂੰ ਕਠੂਆ ਦੇ ਬਿਲਾਵਰ ਕਮਿਊਨਿਟੀ ਹੈਲਥ ਸੈਂਟਰ ਤੋਂ ਦੇਰ ਰਾਤ ਪਠਾਨਕੋਟ ਮਿਲਟਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਅੱਤਵਾਦੀ ਹਮਲੇ ‘ਤੇ ਦੁੱਖ ਪ੍ਰਗਟਾਇਆ ਹੈ ਉਨ੍ਹਾਂ ਟਵੀਟ ਕੀਤਾ ਕਿ “ਜੰਮੂ ਕਸ਼ਮੀਰ ਦੇ ਕਠੂਆ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ 5 ਫ਼ੌਜੀ ਜਵਾਨਾਂ ਦੇ ਸ਼ਹੀਦ ਅਤੇ ਕੁੱਝ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ਮਿਲੀ… ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ ਤੇ ਪਰਿਵਾਰ ਨਾਲ਼ ਦਿਲੋਂ ਹਮਦਰਦੀ… ਜ਼ਖ਼ਮੀ ਹੋਏ ਜਵਾਨਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹਾਂ”
----------- Advertisement -----------
ਕਠੂਆ ਅੱਤਵਾਦੀ ਹਮਲੇ ‘ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ
Published on
----------- Advertisement -----------
----------- Advertisement -----------












