October 11, 2026, 4:54 am
----------- Advertisement -----------
HomeNewsEntertainmentਮੁੱਖ ਮੰਤਰੀ ਮਾਨ ਨੇ ਸ਼ਿੰਦਾ ਨੂੰ ਪੰਜਾਬੀ ਸੰਗੀਤ ਜਗਤ ਲਈ ਨਵੇਂ ਦਿਸਹੱਦੇ...

ਮੁੱਖ ਮੰਤਰੀ ਮਾਨ ਨੇ ਸ਼ਿੰਦਾ ਨੂੰ ਪੰਜਾਬੀ ਸੰਗੀਤ ਜਗਤ ਲਈ ਨਵੇਂ ਦਿਸਹੱਦੇ ਸਿਰਜਣ ਵਾਲਾ ਬਹੁਪੱਖੀ ਗਾਇਕ ਦੱਸਿਆ

Published on

----------- Advertisement -----------

ਚੰਡੀਗੜ੍ਹ, 26 ਜੁਲਾਈ (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਰਿੰਦਰ ਸ਼ਿੰਦਾ ਨੇ ਲੰਮੀ ਬਿਮਾਰੀ ਮਗਰੋਂ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਬੁੱਧਵਾਰ ਨੂੰ ਆਖ਼ਰੀ ਸਾਹ ਲਿਆ।

ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਸੁਰਿੰਦਰ ਸ਼ਿੰਦਾ ਨੂੰ ਆਪਣੇ ਸਮਿਆਂ ਦਾ ਮਹਾਨ ਪੰਜਾਬੀ ਗਾਇਕ ਦੱਸਿਆ, ਜਿਸ ਦੀ ਦਿਲ-ਟੁੰਬਵੀਂ ਆਵਾਜ਼ ਨੇ ਪੰਜਾਬੀ ਸੰਗੀਤ ਦੇ ਲੱਖਾਂ ਪ੍ਰੇਮੀਆਂ ਨੂੰ ਕੀਲ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਨਾਲ ਪੰਜਾਬੀ ਸੰਗੀਤ ਜਗਤ ਦੇ ਖ਼ੇਤਰ ਵਿੱਚ ਵੱਡਾ ਘਾਟਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਭਰਨਾ ਬਹੁਤ ਮੁਸ਼ਕਲ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੁਰਿੰਦਰ ਸ਼ਿੰਦਾ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਦੀ ਜ਼ੁਬਾਨ ਉਤੇ ਚੜ੍ਹੇ ਗੀਤਾਂ ਰਾਹੀਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਿੰਦਾ ਬਹੁਪੱਖੀ ਗਾਇਕ ਸੀ, ਜਿਸ ਨੇ ਪੰਜਾਬੀ ਸੰਗੀਤ ਜਗਤ ਦੀ ਅਮੀਰੀ ਵਿੱਚ ਵਡਮੁੱਲਾ ਯੋਗਦਾਨ ਪਾਇਆ। ਪਰਿਵਾਰਕ ਮੈਂਬਰਾਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...