October 13, 2026, 9:33 am
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ...

ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ ਹਰੀ ਝੰਡੀ

Published on

----------- Advertisement -----------

ਚੰਡੀਗੜ੍ਹ, 29 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਮੰਡੀ ਬੋਰਡ ਨੂੰ ਸੂਬੇ ਦੀਆਂ 4465 ਕਿਲੋਮੀਟਰ ਪੇਂਡੂ ਸੜਕਾਂ ਨੂੰ ਚੌੜਾ ਕਰਨ, ਅਪਗ੍ਰੇਡ ਅਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ 692 ਕਰੋੜ ਰੁਪਏ ਦੀ ਲਾਗਤ ਨਾਲ 4465 ਕਿਲੋਮੀਟਰ ਸੜਕ ਦੀ ਮੁਰੰਮਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਲਈ ਪੇਂਡੂ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੜਕਾਂ ਉੱਚ ਗੁਣਵੱਤਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਇਸ ਵਿੱਚ ਕਿਸੇ ਵੀ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਂਦੀ।

ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਨੇ 1000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਾਲ-ਨਾਲ ਹਰੀ ਪੱਟੀ ਵਿਕਸਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਨੂੰ ਇਨ੍ਹਾਂ ਸੜਕਾਂ ‘ਤੇ ਦੋ ਲੱਖ ਬੂਟੇ ਲਾਉਣ ਅਤੇ ਇਸ ਤੋਂ ਬਾਅਦ ਦੋ ਸਾਲਾਂ ਤੱਕ ਇਸ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਕਿਹਾ। ਮੁੱਖ ਮੰਤਰੀ ਨੇ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ (ਆਈ.ਐਮ.ਐਸ.) ਅਤੇ ਮੰਡੀ ਪ੍ਰਬੰਧਨ ਪ੍ਰਣਾਲੀ ਸਮੇਤ ਬੋਰਡ ਦੀਆਂ ਨਵੀਆਂ ਪਹਿਲਕਦਮੀਆਂ ਦਾ ਵੀ ਜਾਇਜ਼ਾ ਲਿਆ ਤਾਂ ਜੋ ਜਾਅਲਸਾਜ਼ੀ ਲਈ ਦਸਤਾਵੇਜ਼ਾਂ ਦੀ ਨਕਲ ਤਿਆਰ ਕੀਤੇ ਜਾਣ ਤੇ ਦਸਤੀ ਕਾਰਜ ਦੀ ਵਿਵਸਥਾ ਖਤਮ ਕਰਨ ਅਤੇ ਫੀਸਾਂ ਦੀ ਉਗਰਾਹੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਸਟੇਟ ਮੈਨੇਜਮੈਂਟ ਸਿਸਟਮ, ਅਕਾਊਂਟਸ ਮੈਨੇਜਮੈਂਟ ਸਿਸਟਮ ਅਤੇ ਈ-ਨੈਮ ਅਤੇ ਐਗਮਾਰਕਨੈੱਟ ਨਾਲ ਏਕੀਕ੍ਰਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਬੋਰਡ ਦੇ ਇਸ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਕਿ 12.35 ਲੱਖ ਕਿਸਾਨਾਂ ਦੀ ਆਧਾਰ ਨੰਬਰ ਆਧਾਰਿਤ ਆਨਲਾਈਨ ਰਜਿਸਟ੍ਰੇਸ਼ਨ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ 48,255 ਲਾਭਪਾਤਰੀਆਂ ਨੂੰ 10 ਲਾਇਸੈਂਸ ਆਨਲਾਈਨ ਜਾਰੀ ਕੀਤੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...