ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਨ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਹ ਵੀ ਆਖਿਆ ਹੈ ਕਿ ਦੁਪਹਿਰ ਨੂੰ ਉਹ LIVE ਹੋ ਕੇ ਵੇਰਵੇ ਸਾਂਝੇ ਕਰਨਗੇ।

ਮੁਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ” ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ, ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ, ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ”











