July 18, 2026, 10:14 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਨੇ 250 ਨਰਸਿੰਗ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਮਾਨ ਨੇ 250 ਨਰਸਿੰਗ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਪਹੁੰਚੇ। ਇੱਥੇ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ 50 ਸਾਲ ਪੂਰੇ ਹੋਣ ‘ਤੇ ਆਯੋਜਿਤ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਸੀਐਮ ਮਾਨ ਨੇ ਕਰੋੜਾਂ ਰੁਪਏ ਦੀਆਂ ਸਕੀਮਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 250 ਨਰਸਿੰਗ ਸਟਾਫ਼ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸ਼ੇਖ ਫਰੀਦ ਜੀ ਦੀ ਪਵਿੱਤਰ ਧਰਤੀ ‘ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ਼ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦਾ ਜੀਵਨ ਅਤੇ ਫਲਸਫਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੂਰੀ ਲਗਨ ਅਤੇ ਸ਼ਿੱਦਤ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਸਾਲ ਬਾਬਾ ਫਰੀਦ ਆਗਮਨ ਪੁਰਬ ਮੇਲੇ ਵਿੱਚ ਸਮਾਜ ਦੇ ਹਰ ਵਰਗ ਦੇ ਲੋਕ ਪੂਰੀ ਧਾਰਮਿਕ ਭਾਵਨਾ ਅਤੇ ਧੂਮ-ਧਾਮ ਨਾਲ ਸ਼ਿਰਕਤ ਕਰਦੇ ਹਨ।
250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜ਼ਬਾ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਏਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਣ ਵਾਲੇ ਨੌਜਵਾਨ ਆਪਣੀ ਨੌਕਰੀ ਦੌਰਾਨ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...