ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲੇ ਮੁਹੱਲੇ” ਦੀਆਂ ਤਿਆਰੀਆਂ ਸਬੰਧੀ ਅੱਜ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਸੀਐਮ ਮਾਨ ਨੇ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਟਵੀਟ ਕੀਤਾ ਕਿ “ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲਾ ਮਹੱਲਾ” ਦੀਆਂ ਤਿਆਰੀਆਂ ਨੂੰ ਲੈਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ ‘ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ,ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ”












