November 15, 2026, 11:18 am
----------- Advertisement -----------
HomeNewsBreaking Newsਨੈਸ਼ਨਲ ਗੇਮਜ਼-2022 'ਚ ਮਾਨਸਾ ਜ਼ਿਲ੍ਹੇ ਦੇ 5 ਤਮਗਾ ਜੇਤੂ ਖਿਡਾਰੀਆਂ ਨੂੰ CM...

ਨੈਸ਼ਨਲ ਗੇਮਜ਼-2022 ‘ਚ ਮਾਨਸਾ ਜ਼ਿਲ੍ਹੇ ਦੇ 5 ਤਮਗਾ ਜੇਤੂ ਖਿਡਾਰੀਆਂ ਨੂੰ CM ਮਾਨ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ

Published on

----------- Advertisement -----------
  • ਸੋਨ ਤਮਗਾ ਜੇਤੂ ਨੂੰ 5 ਲੱਖ, ਚਾਂਦੀ ਲਈ 3 ਅਤੇ ਕਾਂਸਾ ਤਮਗਾ ਜਿੱਤਣ ’ਤੇ ਕੀਤੀ 2 ਲੱਖ ਰੁਪਏ ਦੀ ਨਗਦ ਰਾਸ਼ੀ ਪ੍ਰਦਾਨ
  • ਤਮਗਾ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ ਮਿਲਣਗੇ 16 ਹਜ਼ਾਰ ਰੁਪਏ

ਮਾਨਸਾ, 22 ਅਪ੍ਰੈਲ 2023 – ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ। ਇਸੇ ਤਹਿਤ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਹੋਈਆਂ ਨੈਸ਼ਨਲ ਗੇਮਜ਼-2022 ਵਿੱਚ ਤਮਗੇ ਪ੍ਰਾਪਤ ਕਰਨ ਵਾਲੇ ਸੂਬੇ ਦੇ 141 ਖਿਡਾਰੀਆਂ ਨੂੰ ਚੰਡੀਗੜ੍ਹ ਦੇ 35 ਸੈਕਟਰ ਵਿਖੇ ਸਥਾਪਿਤ ਮਿਊਂਸਿਪਲ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਨੇ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੈਸ਼ਨਲ ਗੇਮਜ਼ ਵਿੱਚ ਮਾਨਸਾ ਜ਼ਿਲ੍ਹੇ ਦੇ 5 ਖਿਡਾਰੀਆਂ ਨੇ ਵੀ ਤਮਗੇ ਹਾਸਿਲ ਕੀਤੇ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖਿਡਾਰੀ ਵਿਜੇਵੀਰ ਨੇ ਸ਼ੂਟਿੰਗ ਵਿੱਚ 2 ਸੋਨ ਤਮਗੇ ਹਾਸਿਲ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਇਸ ਖਿਡਾਰੀ ਨੂੰ 10 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ।

ਉਨ੍ਹਾਂ ਦੱਸਿਆ ਕਿ ਖਿਡਾਰੀ ਸਤਨਾਮ ਸਿੰਘ ਨੇ ਰੋਇੰਗ ਖੇਡ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਸੀ, ਜਿਸ ਬਦਲੇ ਉਸਨੂੰ 3 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਇਸੇ ਤਰ੍ਹਾਂ ਅਥਲੈਟਿਕਸ ਵਿੱਚ ਮੰਜੂ ਰਾਣੀ ਵੱਲੋਂ ਚਾਂਦੀ ਦਾ ਤਮਗਾ ਜਿੱਤਣ ’ਤੇ ਉਸਨੂੰ 3 ਲੱਖ ਰੁਪਏ ਦੀ ਨਗਦ ਇਨਾਮ ਰਾਸ਼ੀ ਨਾਲ ਪੁਰਸਕ੍ਰਿਤ ਕੀਤਾ ਗਿਆ। ਕੁਸ਼ਤੀ ਖੇਡ ਵਿੱਚ ਸਾਹਿਲ ਨੇ ਚਾਂਦੀ ਦਾ ਤਮਗਾ ਜਿੱਤਿਆ ਅਤੇ ਉਸਨੂੰ ਵੀ 3 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ ਕੁਸ਼ਤੀ ਖੇਡ ਵਿੱਚ ਸੰਦੀਪ ਨੂੰ ਕਾਂਸੇ ਦਾ ਤਮਗਾ ਜਿੱਤਣ ’ਤੇ ਪੰਜਾਬ ਸਰਕਾਰ ਵੱਲੋਂ ਊਸਨੂੰ 2 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਦੀਆਂ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ 16 ਹਜ਼ਾਰ ਰੁਪਏ ਦਿੱਤੇ ਜਾਣਗੇ, ਤਾਂ ਜੋ ਊਹ ਹੋਰ ਵਧੀਆਂ ਢੰਗ ਨਾਲ ਆਪਣਾ ਅਭਿਆਸ ਜਾਰੀ ਰੱਖਣ ਅਤੇ ਅਗਲੀਆਂ ਹੋਣ ਵਾਲੀਆਂ ਕੌਮੀ ਪੱਧਰ ਦੀਆਂ ਖੇਡਾਂ ਵਿੱਚ ਵੱਧ ਤੋਂ ਵੱਧ ਤਮਗੇ ਹਾਸਿਲ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...