November 19, 2026, 12:18 am
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ...

ਮੁੱਖ ਮੰਤਰੀ ਵੱਲੋਂ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫ਼ਤਰਾਂ ਉਦਘਾਟਨ

Published on

----------- Advertisement -----------

ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ), 29 ਫਰਵਰੀ (ਬਲਜੀਤ ਮਰਵਾਹਾ) -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਅਤੇ ਚਾਰ ਜ਼ੋਨਲ ਦਫ਼ਤਰਾਂ ਦਾ ਵੀ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ ਗਿਆ।
ਇਹ ਸਟੇਟ ਹੈੱਡਕੁਆਰਟਰ ਦਫ਼ਤਰ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਜਦਕਿ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਜ਼ੋਨਲ ਦਫ਼ਤਰ ਲਗਭਗ 2.78 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਚਾਰ ਹੋਰ ਜ਼ੋਨਲ ਦਫ਼ਤਰ ਉਸਾਰੀ ਅਧੀਨ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ।
ਇਸ ਤੋਂ ਇਲਾਵਾ ਫਾਜ਼ਿਲਕਾ, ਮੋਗਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜ਼ਿਲ੍ਹਾ ਦਫ਼ਤਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਫ਼ਤਰਾਂ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ 34.66 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਦਫ਼ਤਰ ਨਵੀਨਤਮ ਸੂਚਨਾ ਤਕਨਾਲੋਜੀ ਸਹੂਲਤਾਂ ਨਾਲ ਲੈਸ ਹੋਣਗੇ।
ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਵਿੱਚ ਐਲੋਪੈਥਿਕ ਦਵਾਈਆਂ, ਕਾਸਮੈਟਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਡਰੱਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਨਵੇਂ ਦਫ਼ਤਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਬਤ ਕੀਤੀਆਂ ਦਵਾਈਆਂ ਅਤੇ ਨਮੂਨਿਆਂ ਨੂੰ ਸਟੋਰ ਕਰਨ ਲਈ ਇਨ੍ਹਾਂ ਦਫ਼ਤਰਾਂ ਵਿੱਚ ਸਟੋਰੇਜ ਦੀ ਸਹੂਲਤ ਵੀ ਉਪਲੱਬਧ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...