ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਭਗਵੰਤ ਮਾਨ ਵੀਰਵਾਰ ਨੂੰ ਚੰਡੀਗੜ੍ਹ ‘ਚ ਵਿਆਹ ਕਰਨਗੇ। ਉਨ੍ਹਾਂਦਾ ਵਿਆਹ ਡਾ: ਗੁਰਪ੍ਰੀਤ ਕੌਰ ਨਾਲ ਹੋਵੇਗਾ। ਵਿਆਹ ਸਮਾਗਮ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਵਿਆਹ ਦਾ ਪ੍ਰੋਗਰਾਮ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਆਯੋਜਿਤ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੌਕੇ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਟਵੀਟ ਕੀਤਾ ਕਿ ਭਗਵੰਤ ਮਾਨ ਜੀ ਨੂੰ ਨਵੇਂ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰਨ ਲਈ ਬਹੁਤ ਬਹੁਤ ਮੁਬਾਰਕਾਂ। ਤੁਹਾਡੇ ਦੋਵਾਂ ਦੀ ਖੁਸ਼ੀ ਪਿਆਰ, ਖੁਸ਼ਹਾਲੀ, ਸਿਹਤ ਅਤੇ ਸਾਥ ਨਾਲ ਭਰਪੂਰ ਜੀਵਨ ਦੀ ਕਾਮਨਾ ਕਰਦੇ ਹਾਂ।
ਦੱਸ ਦਈਏ ਕਿ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ। ਜਿਸ ਤੋਂ ਬਾਅਦ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ। ਮਾਨ ਦੇ ਪਹਿਲੀ ਪਤਨੀ ਤੋਂ 2 ਬੱਚੇ ਹਨ। ਉਹ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ।