ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮਾਨ ਸਰਕਾਰ ਸਖਤ ਨਜ਼ਰ ਆ ਰਹੀ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਅਟੈਚ ਕੀਤੀ ਜਾਵੇਗੀ ਅਤੇ ਗੰਭੀਰ ਮਾਮਲਿਆਂ ਵਿੱਚ ਜਾਇਦਾਦ ਕੁਰਕ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਮੀਟਿੰਗ ਚ’ ਨਸ਼ਿਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ ਹੈ। ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਕਾਰ ਗ੍ਰਾਂਟ ਦੇਵੇਗੀ। ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ ਐਸਐਚਓ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੀਟਿੰਗ ਵਿੱਚ ਜਬਰਨ ਵਸੂਲੀ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੁਲਿਸ ਨੂੰ ਅਜਿਹੀਆਂ ਕਾਲਾਂ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।
----------- Advertisement -----------
ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤ ਮਾਨ ਸਰਕਾਰ , ਉੱਚ ਅਧਿਕਾਰੀਆਂ ਨਾਲ ਮੁੱਖ ਮੰਤਰੀ ਨੇ ਕੀਤੀ ਮੀਟਿੰਗ
Published on
----------- Advertisement -----------
----------- Advertisement -----------












