September 24, 2026, 7:05 pm
----------- Advertisement -----------
HomeNewsLatest Newsਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ-ਮੁੱਖ ਮੰਤਰੀ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ-ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ‘ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ‘ਚ ਨਾਮਜ਼ਦ ਵਿਅਕਤੀਆਂ ਖਿਲਾਫ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ ਅਤੇ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ ਦੇ ਕਾਰੋਬਾਰ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਰਸੂਖਦਾਰ ਆਗੂਆਂ ਨੇ ਅਫਸਰਸ਼ਾਹੀ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਪੁਸ਼ਤਪਨਾਹੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਦੀ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਲਟਕ ਰਹੀ ਸੀ ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੱਚੇ ਦਿਲੋਂ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਹਾਈਕੋਰਟ ਤੋਂ ਰਿਪੋਰਟਾਂ ਦੇ ਤਿੰਨ ਪੈਕਟਾਂ ਵਿੱਚ ਰਿਪੋਰਟ ਹਾਸਲ ਹੋਈ ਹੈ ਅਤੇ ਪੰਜਾਬ ਤੇ ਇੱਥੋਂ ਦੇ ਨੌਜਵਾਨਾਂ ਦੀਆਂ ਦੁਸ਼ਮਣ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਲੋਕਾਂ ਦੇ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਦੇ ਹੱਥ ਨਸ਼ੇ ਦੀ ਅਲਾਮਤ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।
ਕਾਬਲੇਗੌਰ ਹੈ ਕਿ ਇਹ ਰਿਪੋਰਟਾਂ ਪੰਜ ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਸੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ ਲੰਘੀ 15 ਫਰਵਰੀ ਨੂੰ ਹਾਈ ਕੋਰਟ ‘ਚ ਸਹਿਮਤੀ ਦੇ ਦਿੱਤੀ ਸੀ। ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜਨਤਕ ਕਰਨ ਵਿਚ ਲਈ ਸਹਿਮਤੀ ਦਿੱਤੀ ਸੀ ਜੋ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਦਰਸਾਉਂਦੀਆਂ ਹਨ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦੇ ਮਜ਼ਬੂਤ ਗਠਜੋੜ ਖਿਲਾਫ ਸਖਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...