November 14, 2026, 2:00 pm
----------- Advertisement -----------
HomePunjabbusinessਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਉਡਾਣਾਂ ਮਾਰਚ...

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਉਡਾਣਾਂ ਮਾਰਚ ਦੇ ਅੰਤ ਤੱਕ ਮੁੜ ਚਾਲੂ ਲਈ ਆਖਿਆ

Published on

----------- Advertisement -----------

ਚੰਡੀਗੜ੍ਹ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਹਵਾਈ ਅੱਡੇ ਤੋਂ ਉਡਾਣਾਂ ਛੇਤੀ ਤੋਂ ਛੇਤੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤੱਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।
ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰੋਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰ-ਵਾਜਬ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਸੜਕਾਂ ਦੇ ਨਿਰਮਾਣ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਵੀ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...