July 22, 2026, 9:50 pm
----------- Advertisement -----------
HomeNewsLatest Newsਸੀਐਮ ਮਾਨ ਆਪਣੀ ਪਤਨੀ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸੀਐਮ ਮਾਨ ਆਪਣੀ ਪਤਨੀ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲੇ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹੀਨੇ ਨੂੰ ਸਮੁੱਚੇ ਪੰਜਾਬ ਵਿੱਚ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਦੀਵਾਰਾਂ ਵਿੱਚ ਚਿਣਿਆ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਇਸ ਅਦੁੱਤੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਇਨ੍ਹੀਂ ਦਿਨੀਂ ਫਤਹਿਗੜ੍ਹ ਸਾਹਿਬ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੇ ਉਮਰੇ ਦਿੱਤੀ ਕੁਰਬਾਨੀ ਦੀ ਦੁਨੀਆ ਦੇ ਇਤਿਹਾਸ ਵਿੱਚ ਕਿਤੇ ਕੋਈ ਹੋਰ ਮਿਸਾਲ ਨਹੀਂ ਮਿਲਦੀ।

26 ਦਸੰਬਰ ਤੋਂ ਸ਼ੁਰੂ ਹੋਏ ਸਾਲਾਨਾ ਸ਼ਹੀਦੀ ਜੋੜ ਮੇਲੇ ਦੀ ਸਮਾਪਤੀ 28 ਦਸੰਬਰ ਨੂੰ ਹੋਵੇਗੀ। ਫ਼ਤਹਿਗੜ੍ਹ ਸਾਹਿਬ ਵਿੱਚ 29 ਦਸੰਬਰ ਨੂੰ ਪੁਰਾਤਨ ਰਵਾਇਤਾਂ ਮੁਤਾਬਕ ਪੂਰੇ ਜਾਹੋ ਜਲਾਲ ਨਾਲ ਖ਼ਾਲਸਾਈ ਮਹੱਲਾ ਕੱਢਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...