October 8, 2026, 8:59 am
----------- Advertisement -----------
HomeNewsLatest Newsਸੀ.ਐਮ ਮਾਨ ਨੇ ਧੂਰੀ ਵਿਖੇ ਭਗਵਾਨ ਵਿਸ਼ਵਕਰਮਾ ਨੂੰ ਭੇਟ ਕੀਤੀ ਸ਼ਰਧਾਂਜਲੀ ,...

ਸੀ.ਐਮ ਮਾਨ ਨੇ ਧੂਰੀ ਵਿਖੇ ਭਗਵਾਨ ਵਿਸ਼ਵਕਰਮਾ ਨੂੰ ਭੇਟ ਕੀਤੀ ਸ਼ਰਧਾਂਜਲੀ , ਕਿਹਾ- ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ

Published on

----------- Advertisement -----------

ਧੂਰੀ (ਸੰਗਰੂਰ), 25 ਅਕਤੂਬਰ- ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ ‘ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਮੁਖ ਮੰਤਰੀ ਨੇ ਆਲਮੀ ਮੰਦੀ ਦੇ ਡਰ ਨੂੰ ਦੂਰ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬੀ ਕੰਮ ਕਰ ਰਹੇ ਹਨ, ਉਥੇ ਆਰਥਿਕ ਮੰਦੀ ਕਦੇ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਹਨ ਅਤੇ ਹਰ ਖੇਤਰ ਵਿੱਚ ਨਾਮਣਾ ਖੱਟਣ ਲਈ ਉਨ੍ਹਾਂ ਵਿੱਚ ਬੇਮਿਸਾਲ ਊਰਜਾ ਅਤੇ ਅਥਾਹ ਸਮਰੱਥਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਇਸ ਲਗਨ ਸਦਕਾ ਪੰਜਾਬੀ ਸਖਤ ਮਿਹਨਤ ਕਰਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਕਿਸੇ ਵੀ ਖੇਤਰ ਵਿੱਚ ਕੋਈ ਮੰਦੀ ਨਾ ਆਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਧੂਰੀ ਅਤੇ ਸੰਗਰੂਰ ਦੇ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਧੂਰੀ ਵਿਖੇ ਹੈਵੀ ਲਾਇਸੈਂਸਾਂ ਲਈ ਡਰਾਈਵਿੰਗ ਟੈਸਟ ਸੈਂਟਰ ਵੀ ਜਲਦੀ ਚਾਲੂ ਕੀਤਾ ਜਾਵੇਗਾ ਤਾਂ ਜੋ ਇਸ ਮਕਸਦ ਲਈ ਮਾਹੂਆਣਾ ਸੈਂਟਰ ਜਾਣ ਸਮੇਂ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਰੇਲਵੇ ਵੱਲੋਂ ਧੂਰੀ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...