October 26, 2026, 9:52 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੂਬੇ ਦੀ...

ਮੁੱਖ ਮੰਤਰੀ ਮਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

Published on

----------- Advertisement -----------

ਫ਼ਤਹਿਗੜ੍ਹ ਸਾਹਿਬ, 23 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਵੱਲੋਂ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਨਾਇਨਸਾਫੀ, ਜ਼ੁਲਮ ਅਤੇ ਦਮਨ ਵਿਰੁੱਧ ਲੜਨ ਲਈ ਪ੍ਰੇਰ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆਂ ਦੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਮਿਸਾਲ ਹੋਵੇ।

ਭਗਵੰਤ ਮਾਨ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਹੋਵੇ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਹਰ ਲੰਘਦੇ ਦਿਨ ਨਾਲ ਹੋਰ ਮਜ਼ਬੂਤ ​​ਹੋਣ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਰ ਕੇ ਉਨ੍ਹਾਂ ਇਸ ਪਵਿੱਤਰ ਅਸਥਾਨ ‘ਤੇ ਅਕੀਦਤ ਭੇਟ ਕੀਤੀ ਅਤੇ ਲੋਕਾਂ ਦੀਆਂ ਸਾਰੀਆਂ ਆਸਾਂ ਪੂਰੀਆਂ ਕਰਨ ਲਈ ਪਰਮਾਤਮਾ ਦਾ ਅਸ਼ੀਰਵਾਦ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ। ਇਸ ਲਈ ਸੂਬਾ ਸਰਕਾਰ ਇਸ ਨਗਰ ਨੂੰ ਪੂਰਨ ਰੂਪ ਵਿੱਚ ਨਵਾਂ ਰੂਪ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇਕ ਵਿਹਾਰਕ ਢਾਂਚਾ ਬਣਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...