October 1, 2026, 8:42 pm
----------- Advertisement -----------
HomeNewsBreaking Newsਪੰਜਾਬ 'ਚ ਹੜ੍ਹਾਂ ਦੇ ਮੱਦੇਨਜ਼ਰ CM ਮਾਨ ਦੀ ਪ੍ਰੈੱਸ ਕਾਨਫਰੰਸ ਅੱਜ, ਦੇਣਗੇ...

ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ CM ਮਾਨ ਦੀ ਪ੍ਰੈੱਸ ਕਾਨਫਰੰਸ ਅੱਜ, ਦੇਣਗੇ ਅਹਿਮ ਜਾਣਕਾਰੀ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਵਿੱਚ ਵਧਦੇ ਹੜ੍ਹ ਸੰਕਟ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਬਿਜਲੀ ਦੇ ਮੁੱਦੇ ‘ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦੇਵਾਂਗੇ। ਸੀਐਮ ਮਾਨ ਦੁਪਹਿਰ ਨੂੰ ਪੰਜਾਬ ਸਰਕਾਰ ਦੇ ਪ੍ਰਬੰਧਾਂ ਬਾਰੇ ਪ੍ਰੈੱਸ ਕਾਨਫਰੰਸ ਕਰ ਜਾਣਕਾਰੀ ਦੇਣਗੇ।
ਦਰਅਸਲ ਪੌਂਗ ਡੈਮ ਅਤੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਦਰਿਆ ਦੇ ਨੇੜੇ-ਤੇੜੇ ਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਲਦੀ ਤੋਂ ਜਲਦੀ ਇਲਾਕਾ ਖਾਲੀ ਕਰਕੇ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਬੀਤੇ ਦਿਨ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...