June 27, 2026, 6:05 pm
----------- Advertisement -----------
HomeNewsLatest NewsCM ਮਾਨ ਨੇ ਰਾਜਪਾਲ ਬਨਵਾਰੀਲਾਲ ਨੂੰ ਚਿੱਠੀ ਲਿਖ ਕੇ ਪੁੱਛਿਆ ਸਵਾਲ, ਕਿਹਾ...

CM ਮਾਨ ਨੇ ਰਾਜਪਾਲ ਬਨਵਾਰੀਲਾਲ ਨੂੰ ਚਿੱਠੀ ਲਿਖ ਕੇ ਪੁੱਛਿਆ ਸਵਾਲ, ਕਿਹਾ . .

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਦੇ ਵੇਰਵਿਆਂ ਬਾਰੇ ਸੂਬਾ ਸਰਕਾਰ ਨੂੰ ਪੁੱਛਣ ਤੋਂ ਪਹਿਲਾਂ ਰਾਜਪਾਲ ਨੂੰ ਇਸ ਵੱਕਾਰੀ ਅਹੁਦੇ ਲਈ ਵਿਅਕਤੀ ਦੀ ਨਿਯੁਕਤੀ ਕਰਨ ਲਈ ਭਾਰਤ ਸਰਕਾਰ ਵੱਲੋਂ ਅਪਣਾਈ ਜਾ ਰਹੀ ਯੋਗਤਾ ਬਾਰੇ ਚਾਨਣਾ ਪਾਉਣਾ ਚਾਹੀਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਰਾਜਪਾਲ ਦੇ ਅਹੁਦੇ ਲਈ ਕਿਸੇ ਵਿਅਕਤੀ ਦੀ ਨਿਯੁਕਤੀ ਲਈ ਕਿਸੇ ਤੈਅ ਪ੍ਰਕਿਰਿਆ ਦੀ ਅਣਹੋਂਦ ਵਿਚ ਕੇਂਦਰ ਸਰਕਾਰ ਵੱਖ-ਵੱਖ ਸੂਬਿਆਂ ਦੇ ਰਾਜਪਾਲ ਕਿਵੇਂ ਨਿਯੁਕਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਲਈ ਭਾਰਤੀ ਸੰਵਿਧਾਨ ਵਿਚ ਕੋਈ ਯੋਗਤਾ ਤੈਅ ਨਹੀਂ ਕੀਤੀ ਗਈ, ਫੇਰ ਰਾਜਪਾਲ ਕਿਵੇਂ ਨਿਯੁਕਤ ਹੁੰਦੇ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ ਇਸ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਤਾਂ ਕਿ ਪੰਜਾਬੀਆਂ ਦੇ ਗਿਆਨ ਵਿਚ ਇਜ਼ਾਫਾ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਲਈ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਬਾਰੇ ਉਨ੍ਹਾਂ ਪਾਸੋਂ ਜਾਣਕਾਰੀ ਹਾਸਲ ਕਰਨ ਤੋਂ ਪਹਿਲਾਂ ਰਾਜਪਾਲ ਨੂੰ ਇਸ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਵੱਲੋਂ ਬੀਤੇ ਦਿਨ ਉਨ੍ਹਾਂ ਨੂੰ ਲਿਖੇ ਪੱਤਰ ਵਿਚ ਚੁੱਕੇ ਗਏ ਮਸਲੇ ਸੂਬੇ ਦੇ ਅਧਿਕਾਰ ਖੇਤਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਲਈ ਉਹ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਜਿਨ੍ਹਾਂ ਨੇ ਵੱਡੇ ਫਤਵੇ ਨਾਲ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...