June 28, 2026, 4:01 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਪਹੁੰਚੇ ਖਟਕੜ ਕਲਾਂ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਮਾਨ ਪਹੁੰਚੇ ਖਟਕੜ ਕਲਾਂ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Published on

----------- Advertisement -----------

ਅੱਜ ਸ਼ਹੀਦ -ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਦੱਸ ਦਈਏ ਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਮਾਨ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ। ਇੱਥੇ ਉਹ ਕੇਂਦਰ ਸਰਕਾਰ ਵਿਰੁੱਧ ਮੁਹਿੰਮ ‘ਚ ਸ਼ਾਮਲ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜਨ ਸਭਾ ਨੂੰ ਸੰਬੋਧਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...