September 20, 2026, 7:50 pm
----------- Advertisement -----------
HomeNewsਅਸੀਂ ਦੂਜੀਆਂ ਪਾਰਟੀਆਂ ਵਾਂਗ ਰਾਜਨੀਤੀ ਦਾ ਵਪਾਰ ਨਹੀਂ ਕਰਦੇ, ਲੋਕ ਭਲਾਈ ਕਰਦੇ...

ਅਸੀਂ ਦੂਜੀਆਂ ਪਾਰਟੀਆਂ ਵਾਂਗ ਰਾਜਨੀਤੀ ਦਾ ਵਪਾਰ ਨਹੀਂ ਕਰਦੇ, ਲੋਕ ਭਲਾਈ ਕਰਦੇ ਹਾਂ- CM ਮਾਨ

Published on

----------- Advertisement -----------

ਚੰਡੀਗੜ੍ਹ, 2 ਅਪ੍ਰੈਲ 2023 – ਅਸਾਮ ‘ਚ ਐਤਵਾਰ ਨੂੰ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ-ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਵਾਂਗ ਸੱਤਾ ‘ਚ ਆਉਣ ਤੋਂ ਬਾਅਦ ਵਪਾਰ ਨਹੀਂ ਕਰਦੇ, ਅਸੀਂ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਰਾਜ ਦਾ ਰਾਜਾ ਵਪਾਰੀ ਹੋਵੇ, ਉਸ ਰਾਜ ਦੇ ਲੋਕ ਭਿਖਾਰੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸਾਮ ਵਿੱਚ ਪਹਿਲੇ ਪੰਜ ਸਾਲ ਭਾਜਪਾ ਅਤੇ ਕਾਂਗਰਸ ਇਕੱਠੇ ਰਾਜ ਕਰਦੇ ਸਨ। ਹੁਣ ਇੱਥੇ ਵੀ ਲੋਕਾਂ ਕੋਲ ਦਿੱਲੀ ਅਤੇ ਪੰਜਾਬ ਵਾਂਗ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਇਮਾਨਦਾਰ ਅਤੇ ਚੰਗੀ ਪਾਰਟੀ ਦਾ ਵਿਕਲਪ ਹੈ।

 ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਅਸੀਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ, ਜਿਸ ਤੋਂ ਬਾਅਦ 500 ਤੋਂ ਵੱਧ ਭ੍ਰਿਸ਼ਟ ਅਧਿਕਾਰੀਆਂ, ਕਰਮਚਾਰੀਆਂ ਅਤੇ ਨੇਤਾਵਾਂ ਵਿਰੁੱਧ ਕਾਰਵਾਈ ਕੀਤੀ ਗਈ।  ਹੁਣ ਭ੍ਰਿਸ਼ਟ ਲੋਕਾਂ ਦੇ ਮਨਾਂ ਵਿੱਚ ਇੱਕ ਡਰ ਹੈ। ਮਾਨ ਨੇ ਕਿਹਾ ਕਿ ਭਾਜਪਾ ਵਾਲੇ ਨਫਰਤ ਦੀਆਂ ਗੱਲਾਂ ਕਰਦੇ ਹਨ।  ਅਸੀਂ ਸਕੂਲਾਂ ਅਤੇ ਹਸਪਤਾਲਾਂ ਦੀ ਗੱਲ ਕਰਦੇ ਹਾਂ।  ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਨਵਾਂ ਰੂਪ ਦਿੱਤਾ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ।  ਪੰਜਾਬ ਵਿੱਚ ਵੀ ਅਸੀਂ ਸਕੂਲਾਂ ਦੀ ਕਾਇਆ ਕਲਪ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚੇ ਉੱਥੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਅੱਜ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ ਡਾਕਟਰ, ਇੰਜੀਨੀਅਰ, ਵਕੀਲ ਅਤੇ ਵੱਡੇ ਅਫਸਰ ਬਣ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...