ਪਿਛਲੇ 3 ਦਿਨਾਂ ‘ਚ ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਅਤੇ ਪੁਲਸ ਦੇ 3 ਅਧਿਕਾਰੀ ਸ਼ਹੀਦ ਹੋ ਗਏ। ਅਨੰਤਨਾਗ ਮੁਕਾਬਲੇ ‘ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਅਤੇ ਮੇਜਰ ਆਸ਼ੀਸ਼ ਢੋਚੱਕ ਦੀਆਂ ਮ੍ਰਿਤਕ ਦੇਹਾਂ ਨੂੰ ਸ਼੍ਰੀਨਗਰ ਦੇ ਫੌਜ ਦੇ 92 ਬੇਸ ਹਸਪਤਾਲ ‘ਚ ਲਿਆਂਦਾ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨੋਂ ਸ਼ਹੀਦਾਂ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਕੀਤਾ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ” ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਬੀਤੀ ਸ਼ਾਮ ਹੋਏ ਅੱਤਵਾਦੀ ਹਮਲੇ ਦੀ ਖ਼ਬਰ ਸੁਣ ਕੇ ਦੁੱਖ ਹੋਇਆ…ਹਮਲੇ ਦੌਰਾਨ ਭਾਰਤੀ ਫੌਜ ‘ਚ ਕਰਨਲ ਮਨਪ੍ਰੀਤ ਸਿੰਘ (ਜੋਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ)…ਸਮੇਤ ਇੱਕ ਜਵਾਨ ਤੇ ਇੱਕ ਪੁਲਸ ਦੇ DSP ਸ਼ਹੀਦ ਹੋ ਗਏ…ਪਰਮਾਤਮਾ ਅੱਗੇ ਅਰਦਾਸ ਪਰਿਵਾਰਾਂ ਨੂੰ ਹੌਂਸਲਾ ਤੇ ਹਿੰਮਤ ਬਖ਼ਸ਼ਣ…ਦੇਸ਼ ਖ਼ਾਤਰ ਆਪਣੇ ਫ਼ਰਜ਼ ਤੋਂ ਕੁਰਬਾਨ ਹੋਏ ਤਿੰਨੋਂ ਸ਼ਹੀਦਾਂ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ…
----------- Advertisement -----------
ਅਨੰਤਨਾਗ ‘ਚ ਆਪਣੇ ਫ਼ਰਜ਼ ਤੋਂ ਕੁਰਬਾਨ ਹੋਏ ਸ਼ਹੀਦਾਂ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ-ਮੁੱਖ ਮੰਤਰੀ
Published on
----------- Advertisement -----------
----------- Advertisement -----------












