September 5, 2026, 7:30 pm
----------- Advertisement -----------
HomeNewsBreaking Newsਮੁੱਖ ਮੰਤਰੀ ਨੇ ਪੱਛਮੀ ਬੰਗਾਲ 'ਚ ਸਿੱਖ ਪੁਲਿਸ ਅਧਿਕਾਰੀ ਦੀ ਦੇਸ਼ਭਗਤੀ 'ਤੇ...

ਮੁੱਖ ਮੰਤਰੀ ਨੇ ਪੱਛਮੀ ਬੰਗਾਲ ‘ਚ ਸਿੱਖ ਪੁਲਿਸ ਅਧਿਕਾਰੀ ਦੀ ਦੇਸ਼ਭਗਤੀ ‘ਤੇ ਸਵਾਲ ਉਠਾਉਣ ਲਈ ਭਾਜਪਾ ਲੀਡਰਸ਼ਿਪ ਦੀ ਕੀਤੀ ਸਖ਼ਤ ਆਲੋਚਨਾ

Published on

----------- Advertisement -----------

ਚੰਡੀਗੜ੍ਹ, 21 ਫਰਵਰੀ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਦੇਸ਼ ਭਗਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...