ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਹੈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਇੰਕਲਾਬ ਜ਼ਿੰਦਾਬਾਦ।”
ਆਖਰ ਸੱਚ ਦੀ ਜਿੱਤ ਹੋਈ…’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ…ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।